ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀਬੀਐੱਸਈ ਬਾਰ੍ਹਵੀਂ ਜਮਾਤ ਦੇ ਨਤੀਜਾ ਸ਼ਾਨਦਾਰ
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ’ਚ ਸ਼ਾਨਦਾਰ ਰਿਹਾ
Publish Date: Wed, 13 May 2026 06:29 PM (IST)
Updated Date: Wed, 13 May 2026 06:30 PM (IST)

- ਮਹਿਕਦੀਪ ਕੌਰ ਨੇ ਕਾਮਰਸ ਵਿਭਾਗ ’ਚ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂ ਕੀਤਾ ਰੋਸ਼ਨ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਸਲਾਨਾ ਪ੍ਰੀਖਿਆ ਨਤੀਜਿਆਂ ’ਚ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਮਹਿਕਦੀਪ ਕੌਰ ਨੇ ਕਾਮਰਸ ਵਿਭਾਗ ਵਿੱਚ 97.8 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ। ਸਕੂਲ ਦੇ ਸਾਰੇ ਵਿਭਾਗਾਂ (ਮੈਡੀਕਲ, ਨਾਨ ਮੈਡੀਕਲ, ਸਾਇੰਸ, ਕਾਮਰਸ ਅਤੇ ਆਰਟਸ) ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਕਾਰਨ ਸਕੂਲ ਕੈਂਪਸ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਸਕੂਲ ਪ੍ਰਬੰਧਕਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਵੱਖ-ਵੱਖ ਸਟ੍ਰੀਮਜ਼ ਵਿੱਚੋਂ ਬੱਚਿਆਂ ਨੇ ਇਤਿਹਾਸਕ ਅੰਕ ਹਾਸਲ ਕੀਤੇ ਹਨ। ਕਾਮਰਸ ਵਿਭਾਗ ਦੇ ਮਹਿਕਦੀਪ ਕੌਰ ਨੇ 97.8 ਪ੍ਰਤੀਸ਼ਤ ਜੈਸਮੀਨ ਕੌਰ ਬਾਜਵਾ ਨੇ 96.2 ਪ੍ਰਤੀਸ਼ਤ ਅੰਕ, ਇਮਾਨਤਪ੍ਰੀਤ ਕੌਰ ਅਤੇ ਬਸਨਵੀਰ ਕੌਰ ਨੇ 89.8 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਲਗਾਤਾਰ ਪਹਿਲੀ ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ। ਸਾਇੰਸ ਵਿਭਾਗ ਵਿੱਚੋਂ ਲਵਲੀਨ ਕੌਰ 91.8, ਹਰਮਨ ਅਤੇ ਪ੍ਰਨੀਤ ਕੌਰ ਨੇ 89.2 ਪ੍ਰਤੀਸ਼ਤ ਅੰਕ ਅਤੇ ਦਿਸ਼ੂ ਨੇ 88.8 ਪ੍ਰਤੀਸ਼ਤ ਅੰਕ ਹਾਸਲ ਹਾਸਿਲ ਕੀਤੇ। ਆਰਟਸ ਦੇ ਵਿਦਿਆਰਥੀਆਂ ਵਿੱਚੋਂ ਮੰਨਤ ਨੇ 92.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲੀ, ਆਰਿਆ ਗੌਤਮ ਨੇ 89.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜੀ ਅਤੇ ਖੁਸ਼ਬੂ ਨੇ 88.6 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਤੀਜੀ ਪੁਜ਼ੀਸ਼ਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਇਆ। ਇਸ ਬੇਮਿਸਾਲ ਸਫ਼ਲਤਾ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਮੈਨੇਜਮੈਂਟ ਦੇ ਐੱਮਡੀ ਰਣਪ੍ਰੀਤ ਸਿੰਘ ਰਾਏ ਤੇ ਸਕੂਲ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਸਾਂਝੇ ਤੌਰ ’ਤੇ ਸਾਰੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਬੱਚਿਆਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਹੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਸਕਿਆ ਹੈ। ਮਾਪਿਆਂ ਨੇ ਸਕੂਲ ਦੇ ਵਧੀਆ ਬੁਨਿਆਦੀ ਢਾਂਚੇ, ਅਨੁਸ਼ਾਸਨ ਅਤੇ ਪੜ੍ਹਾਈ ਦੇ ਉੱਚ ਪੱਧਰ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਸਕੂਲ ਪ੍ਰਬੰਧਕਾਂ ਨੇ ਭਵਿੱਖ ‘ਚ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਗੁਣਾਤਮਕ ਸਿੱਖਿਆ ਅਤੇ ਹਰ ਖੇਤਰ ’ਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।