ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Wed, 13 May 2026 05:56 PM (IST)
Updated Date: Wed, 13 May 2026 05:57 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸੀਬੀਐੱਸਸੀ ਵੱਲੋਂ ਐਲਾਨੇ ਨਤੀਜੇ ’ਚੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦੇ ਬਾਰ੍ਹਵੀਂ ਕਲਾਸ ਦੇ ਨਤੀਜੇ ’ਚ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਡਾਕਟਰ ਹਿਮਾਂਸੂ ਦੱਤ ਸ਼ਰਮਾ ਤੇ ਐੱਮਡੀ ਰਣਪ੍ਰੀਤ ਸਿੰਘ ਰਾਏ ਨੇ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ ਤੇ ਵਿਦਿਆਰਥੀਆਂ ਦੀ ਪੜ੍ਹਾਈ ਵਿਚਲੀ ਲਗਨ ਦੇ ਸਿਰ ਬੰਨਦਿਆਂ ਪ੍ਰਸੰਸਾਂ ਕੀਤੀ ਅਤੇ ਦੱਸਿਆ ਕਿ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਸ ਵਾਰ ਵੀ ਨਤੀਜਾ 100 % ਰਿਹਾ ਸੀਬੀਐੱਸਈ ਬੋਰਡ ਵੱਲੋਂ ਐਲਾਨੇ ਬਾਰਵ੍ਹੀਂ ਕਲਾਸ ਦੇ ਨਤੀਜਿਆਂ ਵਿੱਚੋਂ ਕਾਮਰਸ ਬਰਾਚ ਚੋ ਹਰਜੋਤ ਕੌਰ ਪੁੱਤਰੀ ਜਗਜੀਤ ਸਿੰਘ (94%), ਗਗਨਦੀਪ ਕੌਰ ਪੁੱਤਰੀ ਬਲਦੇਵ ਸਿੰਘ (90%), ਦਵਿੰਦਰ ਸਿੰਘ ਪੁੱਤਰ ਸੁੱਖਵਿੰਦਰ ਸਿੰਘ (88%), ਜਸਨਜੋਤ ਕੌਰ ਪੁੱਤਰੀ ਗੁਰਦੀਪ ਸਿੰਘ (85.5%), ਹਰੀਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ (80%), ਅਤੇ ਆਰਟਸ ਚੋ ਹਰਜੋਤ ਕੌਰ ਪੁੱਤਰੀ ਲਖਵੀਰ ਸਿੰਘ(82.2), ਜੋਬਨਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ (80) ਅੰਕ ਹਾਸਲ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਇਸ ਮੌਕੇ ਬਾਬਾ ਗਾਂਧਾ ਸਿੰਘ ਐਜੁਕੇਸਨ ਟਰਸਟ ਦੇ ਚੇਅਰਮੈਨ ਸੰਤ ਬਾਬਾ ਹਾਕਮ ਸਿੰਘ, ਟਰੱਸਟੀ ਮੈਂਬਰ ਸਾਹਿਬਾਨ, ਸਕੂਲ ਦੇ ਐੱਮਡੀ ਰਣਪ੍ਰੀਤ ਸਿੰਘ ਰਾਏ, ਸਕੂਲ ਦੇ ਪ੍ਰਿੰਸੀਪਲ ਡਾ. ਹਿਮਾਂਸੂ ਦੱਤ ਸ਼ਰਮਾ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਹੋਰ ਸਾਰੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।