ਪੀਪੀਐੱਸ ਚੀਮਾ ’ਚ ਮਨਾਇਆ ਵਿਸਾਖੀ ਦਾ ਦਿਹਾੜਾ
ਪੀਪੀਐਸ ਚੀਮਾ 'ਚ ਮਨਾਇਆ ਵਿਸਾਖੀ ਦਾ ਦਿਹਾੜਾ
Publish Date: Wed, 15 Apr 2026 04:36 PM (IST)
Updated Date: Wed, 15 Apr 2026 04:39 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਚੀਮਾ ਮੰਡੀ : ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ। ਸਮਾਗ਼ਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਨਾਲ਼ ਕੀਤੀ ਅਤੇ ਬਾਅਦ ਵਿੱਚ ਸੱਭਿਆਚਾਰਕ ਲੋਕ ਗੀਤ ਗਾਏ। ਇਸ ਦੇ ਨਾਲ ਹੀ ਬੱਚਿਆਂ ਦੁਆਰਾ ਸੱਭਿਆਚਾਰਕ ਪਹਿਰਾਵਾ ਪਾ ਕੇ ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਉਪਰੰਤ ਸਕੂਲ ਦੇ ਐੱਮਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਦਿਨ ਦੀ ਮਹੱਤਤਾ ਬਾਰੇ ਦੱਸਿਆ ਕਿ ਕਿਵੇਂ ਇਸ ਦਿਨ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਉਨ੍ਹਾਂ ਦੱਸਿਆ ਕਿ ਇਸ ਦਿਨ ਦਾ ਸੰਬੰਧ ਕਿਸਾਨਾਂ ਨਾਲ ਵੀ ਹੈ ਵਿਸਾਖੀ ਦੇ ਦਿਨਾਂ ਵਿੱਚ ਹੀ ਕਿਸਾਨ ਆਪਣੀ ਹਾੜੀ ਦੀ ਫਸਲ ਦੀ ਕਟਾਈ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਅਤੇ ਸਮੂਹ ਸਟਾਫ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਜੇ ਕੁਮਾਰ, ਕਿਰਨਪਾਲ ਕੌਰ, ਵਾਈਸ ਪ੍ਰਿੰਸੀਪਲ ਭੁਸ਼ਪਿੰਦਰ ਕੌਰ ਅਤੇ ਸਮੂਹ ਸਟਾਫ ਮੈਂਬਰ ਆਦਿ ਹਾਜ਼ਰ ਸਨ।