ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਧਰਮ ਯੁੱਧ ਮੋਰਚੇ ਵਿੱਚ ਪਿਛਲੇ 10 ਦਿਨਾਂ ਤੋਂ ਸ਼ਾਮਲ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਇਕ ਬਜ਼ੁਰਗ ਕਿਸਾਨ ਦੀ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਜਿਸ ਕਾਰਨ ਸੰਗਤ ਵਿੱਚ ਸੋਗ ਦੀ ਲਹਿਰ ਦੌੜ ਗਈ।
Publish Date: Tue, 07 Apr 2026 04:08 PM (IST)
Updated Date: Tue, 07 Apr 2026 04:11 PM (IST)
ਭਾਰਤ ਭੂਸ਼ਣ ਗੋਇਲ ਪੰਜਾਬੀ ਜਾਗਰਣ, ਸਮਾਣਾ : ਸਮਾਣਾ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਬੇਅਦਬੀਆਂ ਖਿਲਾਫ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਟਾਵਰ ਤੇ ਬੈਠੇ ਗੁਰਜੀਤ ਸਿੰਘ ਫੌਜੀ ਦੇ ਹੱਕ ਵਿੱਚ ਧਰਮ ਯੁੱਧ ਮੋਰਚਾ ਵੱਲੋਂ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਤੋਂ ਵੱਡੀ ਗਿਣਤੀ ਸੰਗਤ ਨਾਲ ਪੱਕੇ ਮੋਰਚਾ ਲਗਾਇਆ ਹੋਇਆ ਹੈ।ਜਿਸ ਵਿੱਚ ਦੂਰ ਦੂਰ ਤੋਂ ਸੰਗਤ ਕਾਨੂੰਨ ਨੂੰ ਪਾਸ ਕਰਵਾਉਣ ਲਈ ਮੋਰਚੇ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਵਾ ਰਹੀ ਹੈ। ਇਸੇ ਤਰ੍ਹਾਂ ਧਰਮ ਯੁੱਧ ਮੋਰਚੇ ਵਿੱਚ ਪਿਛਲੇ 10 ਦਿਨਾਂ ਤੋਂ ਸ਼ਾਮਲ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਇਕ ਬਜ਼ੁਰਗ ਕਿਸਾਨ ਦੀ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਜਿਸ ਕਾਰਨ ਸੰਗਤ ਵਿੱਚ ਸੋਗ ਦੀ ਲਹਿਰ ਦੌੜ ਗਈ।
ਸਿਵਲ ਹਸਪਤਾਲ ਵਿੱਚ ਮ੍ਰਿਤਕ ਗੋਬਿੰਦ ਸਿੰਘ (70) ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਚੱਠਾ ਨਨਹੇੜਾ (ਸੰਗਰੂਰ) ਦੇ ਪੁੱਤਰ ਸਤਿਗੁਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ 10 ਦਿਨ ਪਹਿਲਾ ਧਰਮ ਯੁੱਧ ਮੋਰਚੇ ਵਿੱਚ ਸਾਮਲ ਹੋਇਆ ਸੀ ਤੇ ਅੱਜ ਸਵੇਰੇ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।