ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
Publish Date: Fri, 20 Feb 2026 04:36 PM (IST)
Updated Date: Sat, 21 Feb 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੇ ਪੱਤਰ ਅਨੁਸਾਰ ਸੀਬੀਐੱਸਸੀ ਬੋਰਡ ਵੱਲੋਂ ਦਸਵੀਂ ਤੇ 12ਵੀਂ ਸ੍ਰੇਣੀ ਦੀਆਂ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ 11 ਅਪ੍ਰੈਲ 2026 ਤੱਕ ਕਰਵਾਈਆਂ ਜਾ ਰਹੀਆਂ ਹਨ। ਇਹ ਹੁਕਮ 11 ਅਪ੍ਰੈਲ 2026 ਤੱਕ ਲਾਗੂ ਰਹਿਣਗੇ।