ਪਿੰਡ ਵਾਸੀਆਂ ਅਨੁਸਾਰ ਸੁਖਦੇਵ ਸਿੰਘ ਭੈਣੀ ਜੱਸਾ ਰੋਡ 'ਤੇ ਸਥਿੱਤ ਆਪਣੇ ਖੇਤ ਤੋਂ ਘਰ ਆ ਰਿਹਾ ਸੀ ਤੇ ਮ੍ਰਿਤਕ ਜੋਗਿੰਦਰ ਸਿੰਘ (53) ਏਐਸਆਈ ਜੋ ਕਿ ਮਲੇਰਕੋਟਲਾ ’ਚ ਪੁਲਿਸ ਕਰਮਚਾਰੀ ਸੀ, ਜੋ ਆਪਣੇ ਬੁਲੇਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਕਾਲੇਕੇ ਤੋਂ ਬਰਨਾਲਾ ਜਾ ਰਿਹਾ ਸੀ। ਰਸਤੇ ’ਚ ਉਸਦੇ ਭਰਾ ਨੇ ਉਸਨੂੰ ਟਰੈਕਟਰ ਨਾਲ ਟੱਕਰ ਮਾਰ ਦਿੱਤੀ ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ਦੇ ਪਿੰਡ ਕਾਲੇਕੇ ’ਚ ਜ਼ਮੀਨੀ ਝਗੜੇ ਨੂੰ ਹੋਈ ਲੜਾਈ ’ਚ ਛੋਟੇ ਭਰਾ ਨੇ ਵੱਡਾ ਦਾ ਭਰਾ ਨੂੰ ਟਰੈਕਟਰ ਨਾਲ ਦਰੜ ਕੇ ਬੇਰਹਿਮੀ ਦੇ ਨਾਲ ਕਲਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ’ਚ ਘਟਨਾ ਸਥਾਨ ’ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਸੁਖਦੇਵ ਸਿੰਘ ਪੁੱਤਰ ਭੂਰਾ ਸਿੰਘ ਨੇ ਆਪਣੇ ਵੱਡੇ ਭਰਾ ਜੋਗਿੰਦਰ ਸਿੰਘ ਪੁੱਤਰ ਭੂਰਾ ਸਿੰਘ ਨੂੰ ਟਰੈਕਟਰ ਨਾਲ ਦਰੜ ਕੇ ਉਸ ਦਾ ਕਤਲ ਕਰ ਦਿੱਤਾ।
ਪਿੰਡ ਵਾਸੀਆਂ ਅਨੁਸਾਰ ਸੁਖਦੇਵ ਸਿੰਘ ਭੈਣੀ ਜੱਸਾ ਰੋਡ 'ਤੇ ਸਥਿੱਤ ਆਪਣੇ ਖੇਤ ਤੋਂ ਘਰ ਆ ਰਿਹਾ ਸੀ ਤੇ ਮ੍ਰਿਤਕ ਜੋਗਿੰਦਰ ਸਿੰਘ (53) ਏਐਸਆਈ ਜੋ ਕਿ ਮਲੇਰਕੋਟਲਾ ’ਚ ਪੁਲਿਸ ਕਰਮਚਾਰੀ ਸੀ, ਜੋ ਆਪਣੇ ਬੁਲੇਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਕਾਲੇਕੇ ਤੋਂ ਬਰਨਾਲਾ ਜਾ ਰਿਹਾ ਸੀ। ਰਸਤੇ ’ਚ ਉਸਦੇ ਭਰਾ ਨੇ ਉਸਨੂੰ ਟਰੈਕਟਰ ਨਾਲ ਟੱਕਰ ਮਾਰ ਦਿੱਤੀ । ਜਿਸ ਕਾਰਨ ਜੋਗਿੰਦਰ ਸਿੰਘ ਪੂਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗੲਂੀ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਧਨੌਲਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ ਤੇ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾਇਆ।
ਘਟਨਾ ਸਥਾਨ ’ਤੇ ਪਰਿਵਾਰਕ ਮੈਂਬਰ ਵੀ ਪਹੁੰਚੇ। ਲਾਸ਼ ਨੂੰ ਦੇਖ ਕੇ ਪਰਿਵਾਰਕ ਮੈਂਬਰਾ ਦਾ ਰੋ ਰੋ ਬੁਰਾ ਹਾਲ ਸੀ। ਇਸ ਸਬੰਧੀ ਥਾਣਾ ਧਨੌਲਾ ਦੇ ਇੰਸਪੈਕਟਰ ਜਗਜੀਤ ਸਿੰਘ ਘੁੰਮਣ ਨੇ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਜਾਂਚ ਕਰ ਰਹੀ ਹੈ। ਇਸ ਮਾਮਲੇ ’ਚ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਦੋਸੀ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਛੋਟੇ ਭਰਾ ਤੇ ਉਸ ਦੇ ਪੁੱਤਰ ਖਿਲਾਫ਼ ਮਾਮਲਾ ਦਰਜ: ਡੀਐਸਪੀ
ਇਸ ਸਬੰਧੀ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਵੀਰਪਾਲ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਧਨੌਲਾ ਥਾਣੇ ’ਚ ਸੁਖਦੇਵ ਸਿੰਘ ਤੇ ਉਸਦੇ ਪੁੱਤਰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵਲੋਂ ਇਸ ਮਾਮਲੇ ’ਚ ਸਖਤ ਕਾਰਵਾਈ ਕੀਤੀ ਜਾਵੇਗੀ।