Barnala News : ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, ਦੋ ਸਕੇ ਭਰਾਵਾਂ 'ਚੋਂ ਇੱਕ ਦੀ ਮੌਤ
ਸ਼ਾਮ ਕਰੀਬ ਛੇ ਵਜੇ ਉਹ ਆਪਣਾ ਕੰਮ ਮੁਕਾ ਕੇ ਵਾਪਸ ਪਿੰਡ ਆ ਰਹੇ ਸਨ ਕਿ ਪਿੰਡ ਸਹੌਰ ਦੀ ਹੱਦ ਵਿੱਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ। ਕਾਰ ਆਕਾਸ਼ਦੀਪ ਸਿੰਘ ਚਲਾ ਰਿਹਾ ਸੀ ਅਤੇ ਸੰਤੁਲਨ ਵਿਗੜਨ ਕਾਰਨ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਦੌਰਾਨ 15 ਸਾਲਾ ਰਵਿੰਦਰਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਦਕਿ ਉਸ ਦੇ ਵੱਡੇ ਭਰਾ 18 ਸਾਲਾ ਆਕਾਸ਼ਦੀਪ ਸਿੰਘ ਨੂੰ ਵੀ ਸੱਟਾਂ ਲੱਗੀਆਂ।
Publish Date: Sun, 26 Apr 2026 08:01 PM (IST)
Updated Date: Sun, 26 Apr 2026 08:05 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਖਿਆਲੀ ਵਿਖੇ ਇੱਕ ਦਰਦਨਾਕ ਸੜਕ ਹਾਦਸੇ 'ਚ ਕਾਰ ਸਵਾਰ ਦੋ ਭਰਾਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਸਹਾਇਕ ਉਪ ਇੰਸਪੈਕਟਰ ਗੁਰਨਾਮ ਸਿੰਘ ਚੌਹਾਨਕੇ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਅਤੇ ਰਵਿੰਦਰਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਖਿਆਲੀ ਆਪਣੀ ਕਾਰ ਰਾਹੀਂ ਪਿੰਡ ਤੋਂ ਸਹੋਰ ਵਿਖੇ ਕੰਮਕਾਜ ਲਈ ਗਏ ਹੋਏ ਸਨ।
ਸ਼ਾਮ ਕਰੀਬ ਛੇ ਵਜੇ ਉਹ ਆਪਣਾ ਕੰਮ ਮੁਕਾ ਕੇ ਵਾਪਸ ਪਿੰਡ ਆ ਰਹੇ ਸਨ ਕਿ ਪਿੰਡ ਸਹੌਰ ਦੀ ਹੱਦ ਵਿੱਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ। ਕਾਰ ਆਕਾਸ਼ਦੀਪ ਸਿੰਘ ਚਲਾ ਰਿਹਾ ਸੀ ਅਤੇ ਸੰਤੁਲਨ ਵਿਗੜਨ ਕਾਰਨ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਦੌਰਾਨ 15 ਸਾਲਾ ਰਵਿੰਦਰਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਦਕਿ ਉਸ ਦੇ ਵੱਡੇ ਭਰਾ 18 ਸਾਲਾ ਆਕਾਸ਼ਦੀਪ ਸਿੰਘ ਨੂੰ ਵੀ ਸੱਟਾਂ ਲੱਗੀਆਂ।
ਪਰਿਵਾਰਿਕ ਮੈਂਬਰਾਂ ਵੱਲੋਂ ਦੋਵਾਂ ਨੂੰ ਤੁਰੰਤ ਇਲਾਜ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਰਵਿੰਦਰਦੀਪ ਸਿੰਘ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਆਕਾਸ਼ਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਠੁੱਲੀਵਾਲ ਪੁਲਿਸ ਵੱਲੋਂ ਧਾਰਾ 194 ਬੀਐੱਨਐੱਸਐੱਸ ਤਹਿਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਦਰਦਨਾਕ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਗਹਿਰਾ ਸੋਗ ਛਾ ਗਿਆ ਹੈ।