ਪੁਲਿਸ ਨੇ ਨਸ਼ਾ ਸਮੱਗਲਰ ਦੀ ਬਹੁ ਮੰਜ਼ਿਲਾ ਕੋਠੀ ਕੀਤੀ ਸੀਲ
ਬਰਨਾਲਾ ਪੁਲਿਸ ਨੇ ਨਸ਼ਾ ਤਸਕਰ ਦੇ ਬਹੁ ਮੰਜਿਲੀ ਕੋਠੀ ਨੂੰ ਕੀਤਾ ਸੀਲ
Publish Date: Wed, 08 Oct 2025 07:23 PM (IST)
Updated Date: Wed, 08 Oct 2025 07:25 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਦੇ ਚਲਦਿਆਂ ਬਰਨਾਲਾ ਪੁਲਿਸ ਨੇ ਇੱਕ ਨਸ਼ਾ ਸਮੱਗਲਰ ਦੇ ਮਾਮਲੇ ’ਚ ਸ਼ਾਮਲ ਇੱਕ ਔਰਤ ਦੇ ਘਰ ਮਕਾਨ ਨੂੰ ਕਬਜ਼ੇ ’ਚ ਲੈ ਕੇ ਸੀਲ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਫਰਾਜ ਆਲਮ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚਲਦਿਆਂ ਬਰਨਾਲਾ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਦੇ ਮਾਮਲੇ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਨਾਜਾਇਜ਼ ਤਰੀਕੇ ਨਾਲ ਬਣਾਈਆਂ ਗਈਆਂ ਪ੍ਰਾਪਰਟੀਆਂ ਨੂੰ ਸੀਲ ਕਰ ਕੇ ਆਪਣੇ ਕਬਜ਼ੇ ’ਚ ਲਿਆ ਜਾ ਰਿਹਾ। ਜਿਸ ਦੇ ਚਲਦਿਆਂ ਸਥਾਨਕ ਰਾਮ ਬਾਗ ਦੀ ਬੈਕ ਸਾਈਡ ਸਵਿੱਤਰੀ ਦੇਵੀ ਪਤਨੀ ਪ੍ਰੇਮ ਸਿੰਘ ਵਾਸੀ ਬਰਨਾਲਾ ਦੀ 35 ਲੱਖ ਰੁਪਏ ਦੀ ਨਾਜਾਇਜ਼ ਤੌਰ ’ਤੇ ਨਸ਼ਾ ਸਮੱਗਲਿੰਗ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਬਰਨਾਲਾ ਪੁਲਿਸ ਵੱਲੋਂ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਸਮੇਂ-ਸਮੇਂ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੁਹਿੰਮ ਚਲਾਈ ਜਾਂਦੀ ਹੈ ਤੇ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੀਆਂ ਨਸ਼ਾ ਸਮੱਗਲਿੰਗ ਦੇ ਪੈਸੇ ਨਾਲ ਬਣਾਇਆ ਗਿਆ ਪ੍ਰਾਪਟੀਆਂ ਨੂੰ ਢਾਹਿਆ ਜਾ ਰਿਹਾ ਹੈ ਤੇ ਕੁਝ ਨੂੰ ਆਪਣੇ ਕਬਜ਼ੇ ’ਚ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਸਹਿਰ ਅੰਦਰ ਨਾਕੇਬੰਦੀ ਕਰ ਕੇ ਪੂਰੀ ਚੈਕਿੰਗ ਕੀਤੀ ਜਾ ਰਹੀ ਹੈ। ਤਿਉਹਾਰਾਂ ਦੇ ਮੱਦੇਨਜ਼ਰ ਵੀ ਆਉਣ-ਜਾਣ ਵਾਲੇ ਵਾਹਨਾਂ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਉਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।