ਬਰਨਾਲਾ ਦੀ ਧੀ ਜਿਨਾਲ ਮਿੱਤਲ ਨੇ ਬਣਾਇਆ ਵਿਸ਼ਵ ਰਿਕਾਰਡ, ਐੱਮਪੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ
ਬਰਨਾਲਾ ਦੀ ਧੀ ਜਿਨਾਲ ਮਿੱਤਲ ਨੇ ਬਣਾਇਆ ਵਿਸ਼ਵ ਰਿਕਾਰਡ, ਸੰਸਦ ਮੈਂਬਰ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ
Publish Date: Wed, 15 Apr 2026 05:32 PM (IST)
Updated Date: Wed, 15 Apr 2026 05:36 PM (IST)

- ਸਿਰਫ਼ 1 ਮਿੰਟ 25 ਸਕਿੰਟ ’ਚ ਦੋ ਅੰਕ ਵਾਲੇ ਗੁਣਾ ਦੇ 50 ਪ੍ਰਸ਼ਨ ਹੱਲ ਕਰ ਕੇ ਇੰਟਰਨੈਸ਼ਨਲ ਬੁੱਕ ਆਫ ਰਿਕਾਰਡਜ਼ ’ਚ ਨਾਂ ਦਰਜ ਕਰਵਾਇਆ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਬਰਨਾਲਾ ਦੀ ਧੀ ਜਿਨਾਲ ਮਿੱਤਲ (14) ਨੇ ਇੰਟਰਨੈਸ਼ਨਲ ਬੁੱਕ ਆਫ ਰਿਕਾਰਡਸ ’ਚ ਨਾਂ ਦਰਜ ਕਰਵਾਇਆ ਹੈ। ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਜਿਨਾਲ ਮਿੱਤਲ, ਮਾਪਿਆਂ ਅਤੇ ਅਧਿਆਪਕਾਂ ਨੂੰ ਉਸ ਦੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਜਿਨਾਲ ਮਿੱਤਲ ਵਾਸੀ ਹੰਡਿਆਇਆ ਬਾਜ਼ਾਰ ਬਰਨਾਲਾ ਨੇ 50 ਦੋ ਅੰਕ ਵਾਲੇ ਗੁਣਾ ਦੇ ਪ੍ਰਸ਼ਨ ਸਿਰਫ 1 ਮਿੰਟ 25 ਸਕਿੰਟ ’ਚ ਹੱਲ ਕਰਕੇ ਵਿਸ਼ਵ ਰਿਕਾਰਡ ਬਣਾਇਆ ਜੋ ਕਿ ਪੂਰੇ ਜ਼ਿਲ੍ਹਾ ਬਰਨਾਲਾ ਲਈ ਮਾਣ ਦੀ ਗੱਲ ਹੈ। ਉਨ੍ਹਾਂ ਜਿਨਾਲ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਸ ਦੇ ਪਿਤਾ ਅਭਿਨਵ ਤੇ ਮਾਤਾ ਸੋਨੀਆ ਮਿੱਤਲ ਨੂੰ ਮੁਬਾਰਕਬਾਦ ਦਿੱਤੀ। ਜਿਨਾਲ ਦੇ ਕੋਚਿੰਗ ਅਧਿਆਪਕ ਅਸ਼ੀਸ਼ ਸਿੰਗਲਾ ਨੇ ਦੱਸਿਆ ਕਿ ਜਿਨਾਲ ਓਹਨਾਂ ਕੋਲ ਐਬੇਕਸ (ਮੈਂਟਲ ਮੈਥ) ਦੀ ਕੋਚਿੰਗ ਲੈ ਰਹੀ ਹੈ। ਉਸ ਨੇ 50 ਦੋ ਅੰਕ ਵਾਲੇ ਗੁਣਾ ਦੇ ਪ੍ਰਸ਼ਨ ਸਿਰਫ 1 ਮਿੰਟ 25 ਸਕਿੰਟ 50 ਦੋ ਅੰਕ ਵਾਲੇ ਗੁਣਾ ਦੇ ਪ੍ਰਸ਼ਨ ਸਿਰਫ 1 ਮਿੰਟ 25 ਸਕਿੰਟ ਵਿੱਚ ਹੱਲ ਕਰ ਕੇ ਵਿਸ਼ਵ ਰਿਕਾਰਡ ਬਣਾਇਆ ਹੈ ਤੇ ਇੰਟਰਨੈਸ਼ਨਲ ਬੁੱਕ ਆਫ ਰਿਕਾਰਡਜ਼ ਵਿਚ ਨਾਮ ਦਰਜ ਕਰਵਾਇਆ ਹੈ। ਇਸ ਮੌਕੇ ਜਿਨਾਲ ਮਿੱਤਲ ਨੇ ਕਿਹਾ ਕਿ ਉਸ ਦੀ ਮਿਹਨਤ ਲਗਾਤਾਰ ਜਾਰੀ ਹੈ ਅਤੇ ਉਹ ਹੁਣ ਗਿੰਨੀਜ਼ ਵਿਸ਼ਵ ਰਿਕਾਰਡ ਲਈ ਤਿਆਰੀ ਕਰ ਰਹੀ ਹੈ।