Big News : ਸੰਗਰੂਰ 'ਚ ਦੋ ਧਿਰਾਂ ਦੀ ਲੜਾਈ ਦੌਰਾਨ ਸਾਬਕਾ ਸਰਪੰਚ ਦੀ ਮੌਤ
ਥਾਣਾ ਲਹਿਰਾਗਾਗਾ ਅਧੀਨ ਆਉਂਦੇ ਪਿੰਡ ਡਸਕਾ (ਕੋਠੇ ਦਸਮੇਸ਼ ਨਗਰ) ਵਿਚ ਦੋ ਧਿਰਾਂ ਦੇ ਆਪਸੀ ਝਗੜੇ ਦੌਰਾਨ ਸਾਬਕਾ ਸਰਪੰਚ ਚੱਘੜ ਸਿੰਘ ਦੀ ਮੌਤ ਹੋ ਗਈ ਹੈ।
Publish Date: Sat, 14 Mar 2026 08:00 PM (IST)
Updated Date: Sat, 14 Mar 2026 08:03 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ,ਲਹਿਰਾਗਾਗਾ : ਥਾਣਾ ਲਹਿਰਾਗਾਗਾ ਅਧੀਨ ਆਉਂਦੇ ਪਿੰਡ ਡਸਕਾ (ਕੋਠੇ ਦਸਮੇਸ਼ ਨਗਰ) ਵਿਚ ਦੋ ਧਿਰਾਂ ਦੇ ਆਪਸੀ ਝਗੜੇ ਦੌਰਾਨ ਸਾਬਕਾ ਸਰਪੰਚ ਚੱਘੜ ਸਿੰਘ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਿੰਡ ਦੇ ਸਾਬਕਾ ਸਰਪੰਚ ਚੱਘੜ ਸਿੰਘ ਅਤੇ ਉਸ ਦੇ ਗੁਆਂਢੀ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਆਪਸੀ ਝਗੜਾ ਹੋਇਆ। ਇਸ ਝਗੜੇ ਦੌਰਾਨ ਸਾਬਕਾ ਸਰਪੰਚ ਚੱਘੜ ਸਿੰਘ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਲਹਿਰਾਗਾਗਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਿਸ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤਾ ਹੈ।ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਪ੍ਰੰਤੂ ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਲੋਕਾਂ ਦੇ ਦੱਸਣ ਮੁਤਾਬਕ ਅਸਲ ਸੱਚਾਈ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਦੂਜੇ ਪਾਸੇ ਡੀਐਸਪੀ ਲਹਿਰਾ ਰਣਬੀਰ ਸਿੰਘ ਦੇ ਦੱਸਣ ਮੁਤਾਬਕ ਪਰਿਵਾਰਿਕ ਮੈਂਬਰਾਂ ਨੇ ਅਜੇ ਬਿਆਨ ਨਹੀਂ ਲਿਖਾਏ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਮੁਤਾਬਿਕ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਪ੍ਰੰਤੂ ਮੁਢਲੀ ਜਾਂਚ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕ ਸਾਬਕਾ ਸਰਪੰਚ ਚੱਗੜ ਸਿੰਘ ਦੀ ਦੇਹ ਪੋਸਟਮਾਟਮ ਲਈ ਸਰਕਾਰੀ ਹਸਪਤਾਲ ਮੂਨਕ ਵਿਖੇ ਭੇਜ ਦਿੱਤੀ ਗਈ ਹੈ।