ਭਾਜਪਾ ਤੇ ‘ਆਪ’ ਇੱਕ ਸਿੱਕੇ ਦੇ ਦੋ ਪਹਿਲੂ : ਚੱਕ
ਭਾਜਪਾ ਤੇ ਆਪ ਇੱਕ ਸਿੱਕੇ ਦੇ ਦੋ ਪਹਿਲੂ: ਚੱਕ
Publish Date: Wed, 06 May 2026 04:33 PM (IST)
Updated Date: Wed, 06 May 2026 04:35 PM (IST)

- ਕਿਹਾ, ਮਹਿੰਗਾਈ ਦੀ ਚੱਕੀ ’ਚ ਪਿਸ ਰਿਹਾ ਆਮ ਆਦਮੀ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ ਸ਼ੇਰਪੁਰ : ਕਾਂਗਰਸ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਯੂਥ ਆਗੂ ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਨ੍ਹਾਂ ਦਾ ਮੁੱਖ ਮੰਤਵ ਦੇਸ਼ ਤੇ ਸੂਬੇ ਦੇ ਭੋਲੇ-ਭਾਲੇ ਲੋਕਾਂ ਨੂੰ ਲੁੱਟਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀਆਂ ਹਨ, ਜਿਸ ਦਾ ਖਾਮਿਆਜ਼ਾ ਇਨ੍ਹਾਂ ਨੂੰ ਆਉਂਦੇ ਸਮੇਂ ’ਚ ਭੁਗਤਣਾ ਪਵੇਗਾ। ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਦੇਸ਼ ਵਾਸੀਆਂ ’ਤੇ ਵੱਡਾ ਆਰਥਿਕ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਕਮਰਸ਼ੀਅਲ ਸਿਲੰਡਰ ਮਹਿੰਗੇ ਹੋਣ ਨਾਲ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਵੀ ਉਛਾਲ ਆਵੇਗਾ, ਜਿਸ ਦਾ ਸਿੱਧਾ ਅਸਰ ਆਮ ਨਾਗਰਿਕ ਦੀ ਜੇਬ ’ਤੇ ਪਵੇਗਾ। ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਕਾਰਨ ਲੋਕਾਂ ਨੂੰ ਆਰਥਿਕ ਤੌਰ ’ਤੇ ਭਾਰੀ ਨੁਕਸਾਨ ਝੱਲਣਾ ਪਵੇਗਾ। ਉਹਨਾਂ ਕੀ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਪਹਿਲਾਂ ਹੀ ਆਮ ਆਦਮੀ ਮਹਿੰਗਾਈ ਦੀ ਚੱਕੀ ’ਚ ਬੁਰੀ ਤਰ੍ਹਾਂ ਪਿਸ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਸਮੇਂ ਤੇ ਸਿਲੰਡਰਾਂ ਦੀਆਂ ਕੀਮਤਾਂ ਅਸਮਾਨ ਨਹੀਂ ਚੜ੍ਹੀਆਂ ਸਨ। ਪਰ ਅੱਜ ਦਿਨੋਂ-ਦਿਨ ਵਧ ਰਹੀ ਮਹਿੰਗਾਈ ਕਾਰਨ ਆ ਆਮ ਆਦਮੀ ਦੋ ਵਕਤ ਦੀ ਰੋਟੀ ਤੋਂ ਵੀ ਮਹਤਾਜ ਹੋ ਰਿਹਾ ਹੈ।