ਵੰਦੇ ਭਾਰਤ ਐਕਸਪ੍ਰੈਸ ਦਾ ਭਾਜਪਾ ਆਗੂਆਂ ਤੇ ਵਰਕਰਾਂ ਨੇ ਕੀਤਾ ਸਵਾਗਤ
ਵੰਦੇ ਭਾਰਤ ਐਕਸਪ੍ਰੈਸ ਦਾ ਭਾਜਪਾ ਆਗੂਆਂ ਤੇ ਵਰਕਰਾਂ ਨੇ ਕੀਤਾ ਸਵਾਗਤ
Publish Date: Fri, 20 Feb 2026 06:43 PM (IST)
Updated Date: Sat, 21 Feb 2026 04:10 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕੀਤੀ ਗਈ ਘੋਸ਼ਣਾ ਅਨੁਸਾਰ ਸ਼ੁੱਕਰਵਾਰ ਨੂੰ ਵੰਦੇ ਭਾਰਤ ਐਕਸਪ੍ਰੈੱਸ ਦਾ ਠਹਿਰਾਅ ਬਰਨਾਲਾ ਰੇਲਵੇ ਸਟੇਸ਼ਨ ’ਤੇ ਹੋਇਆ। ਜਿਸ ਦਾ ਭਾਜਪਾ ਆਗੂ ਤੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਯਾਦਵਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਇਹ ਫੈ਼ਸਲਾ ਖੇਤਰ ਦੇ ਵਿਕਾਸ, ਵਪਾਰ ਤੇ ਯਾਤਰੀਆਂ ਦੀ ਸਹੂਲਤ ਲਈ ਮੀਲ ਪੱਥਰ ਸਾਬਿਤ ਹੋਵੇਗਾ। ਇਸ ਇਤਿਹਾਸਕ ਮੌਕੇ ’ਤੇ ਉਹ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰਾਂ ਸਮੇਤ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਪਹੁੰਚੇ ਤੇ ਟਰੇਨ ਦਾ ਬਰਨਾਲਾ ਰੇਲਵੇ ਸਟੇਸ਼ਨ ’ਤੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਵੈਸ਼ਨਵ ਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।