ਭਾਜਪਾ-2027 ’ਚ ਆਪਣੇ ਬਲਬੂਤੇ ’ਤੇ ਸਰਕਾਰ ਬਣਾਏਗੀ : ਝਨੇੜੀ, ਦਿਓਲ
ਭਵਾਨੀਗੜ੍ਹ ਵਿਖੇ ਲੱਡੂ ਵੰਡਣ ਮੌਕੇ ਨਾਅਰੇਬਾਜ਼ੀ ਕਰਦੇ ਭਾਜਪਾ ਆਗੂ।
Publish Date: Wed, 06 May 2026 05:57 PM (IST)
Updated Date: Wed, 06 May 2026 05:59 PM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ
ਭਵਾਨੀਗੜ੍ਹ : ਦੇਸ਼ ਦੇ ਰਾਜਨੀਤਿਕ ’ਤੇ ਮਹੱਤਵਪੂਰਨ ਸੂਬਿਆਂ ਪੱਛਮੀ ਬੰਗਾਲ, ਅਸਾਮ ਅਤੇ ਪਾਂਡੂਚਿਰੀ ਵਿੱਚ ਹੋਈਆਂ 2026 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੇ ਪ੍ਰਦਰਸ਼ਨ ਨਾਲ ਹੋਈ ਵੱਡੀ ਜਿੱਤ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਖਾਸ ਕਰਕੇ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਨੇ ਰਾਜਨੀਤਿਕ ਮਾਹੌਲ ਨੂੰ ਬਦਲ ਦਿੱਤਾ ਹੈ ਅਤੇ ਇਸਨੂੰ ਵੱਡੇ ਸਿਆਸੀ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਭਾਜਪਾ ਦੇ ਟਰਾਂਸਪੋਰਟ ਸੈੱਲ ਦੇ ਸੂਬਾ ਕਨਵੀਨਰ ਅਤੇ ਐੱਫਸੀਆਈ ਪੰਜਾਬ ਦੇ ਡਾਇਰੈਕਟਰ ਗੁਰਤੇਜ ਸਿੰਘ ਝਨੇੜੀ, ਭਾਜਪਾ ਮੰਡਲ ਪ੍ਰਧਾਨ ਲਸ਼ਮਣ ਦਾਸ ਸਚਦੇਵਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਸਮਰਥਕ ਸ਼ਾਮਲ ਹੋਏ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਾਇਰੈਕਟਰ ਗੁਰਤੇਜ ਸਿੰਘ ਝਨੇੜੀ, ਹਲਕਾ ਧੂਰੀ ਦੇ ਇੰਚਾਰਜ ਰਣਦੀਪ ਦਿਓਲ, ਮੰਡਲ ਪ੍ਰਧਾਨ ਲਸ਼ਮਣ ਦਾਸ ਸਚਦੇਵਾ ਨੇ ਕਿਹਾ ਕਿ ਇਹ ਜਿੱਤ ਦੇਸ਼ ਦੇ ਲੋਕਾਂ ਵੱਲੋਂ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਮੁੱਚੀ ਹਾਈਕਮਾਂਡ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ’ਤੇ ਭਰੋਸੇ ਦਾ ਪ੍ਰਤੀਕ ਹੈ।
ਆਗੂਆਂ ਨ ਕਿਹਾ ਕਿ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਇਹ ਜਿੱਤ ਸਾਲਾਂ ਤੋਂ ਚੱਲ ਰਹੇ ਰਾਜਨੀਤਿਕ ਦੌਰ ਨੂੰ ਬਦਲਣ ਵਾਲੀ ਹੈ ਅਤੇ ਇਸ ਨਾਲ ਪਾਰਟੀ ਦਾ ਦੇਸ਼ ਪੱਧਰ ’ਤੇ ਹੋਰ ਮਜ਼ਬੂਤ ਹੋਣਾ ਸਾਬਤ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਸਾਮ ਅਤੇ ਪਾਂਡੂਚਿਰੀ ਵਿੱਚ ਵੀ ਭਾਜਪਾ ਨੇ ਆਪਣੀ ਮਜਬੂਤ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੇ ਹੋਰ ਸੂਬਿਆਂ ਵਿੱਚ ਭਾਜਪਾ ਨੂੰ ਭਾਰੀ ਸਮਰਥਨ ਮਿਲਿਆ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਪਾਰਟੀ ਮਜ਼ਬੂਤੀ ਨਾਲ ਉਭਰੇਗੀ ਅਤੇ 2027 ਦੀਆਂ ਚੋਣਾਂ ਵਿੱਚ ਆਪਣੇ ਬਲਬੂਤੇ 'ਤੇ ਸਰਕਾਰ ਬਣਾਏਗੀ। ਆਗੂਆਂ ਨੇ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ। ਇਸ ਮੌਕੇ ਸਾਰੇ ਵਰਕਰਾਂ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਦਰਜ ਕਰਨ ਦਾ ਸੰਕਲਪ ਲਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਸਿੰਗਲਾ ਕਾਕਾ, ਪੱਲੇਦਾਰ ਮਜ਼ਦੂਰ ਦਲ ਦੇ ਸੂਬਾ ਪ੍ਰਧਾਨ ਰਾਮ ਮੱਟਰਾਂ, ਘਰਾਚੋਂ ਮੰਡਲ ਦੇ ਪ੍ਰਧਾਨ ਪਰਮਜੀਤ ਸ਼ਰਮਾ ਟੋਨੀ, ਸੀਨੀਅਰ ਆਗੂ ਗਮੀ ਕਲਿਆਣ, ਗੱਗੂ ਤੂਰ, ਕੁਲਵਿੰਦਰ ਸਰਾਓ, ਰਮੇਸ਼ ਚੰਦ, ਸੁਰੇਸ਼ ਜਿੰਦਲ, ਅਮਨ ਵਰਮਾ ਆਦਿ ਹਾਜ਼ਰ ਸਨ।