ਸੰਗਰੂਰ ਦੇ ਪਟਿਆਲਾ ਗੇਟ ਸਥਿਤ ਕ੍ਰਿਸ਼ਨਾ ਬਸਤੀ ਵਿੱਚ ਸੋਮਵਾਰ ਦੇਰ ਰਾਤ ਨੌਜਵਾਨਾਂ ਵਿਚਾਲੇ ਹੋਈ ਆਪਸੀ ਲੜਾਈ ਨੇ ਖੌਫਨਾਕ ਰੂਪ ਲੈ ਲਿਆ। ਹਮਲੇ ਵਿੱਚ ਇੱਕ 16 ਸਾਲਾ ਕਿਸ਼ੋਰ ਦੀ ਤੇਜ਼ਧਾਰ ਹਥਿਆਰ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਮ੍ਰਿਤਕ ਦਾ ਚਚੇਰਾ ਭਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਹੈ।

ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਪਤਾ ਲੱਗਿਆ ਕਿ ਉਸਦੇ ਪੁੱਤਰ ਅਰਸ਼ਦੀਪ ਸਿੰਘ ਅਤੇ ਉਸਦੇ ਚਚੇਰੇ ਭਰਾ ਅਵਨੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕ੍ਰਿਸ਼ਨਾ ਬਸਤੀ ਸੰਗਰੂਰ 'ਤੇ ਮੁਹੱਲੇ ਦੇ ਹੀ ਦੋ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਇਸ ਹਮਲੇ ਵਿੱਚ ਉਸਦੇ ਪੁੱਤਰ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਅਵਨੀਤ ਸਿੰਘ ਜ਼ਖਮੀ ਹੋ ਗਿਆ।
ਡਾਕਟਰਾਂ ਨੇ ਉਸਨੂੰ ਪਟਿਆਲਾ ਰੈਫਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗਲੀ ਵਿੱਚ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ ਸੀ, ਜੋ ਦੇਖਦੇ ਹੀ ਦੇਖਦੇ ਹਿੰਸਕ ਝਗੜੇ ਵਿੱਚ ਬਦਲ ਗਈ। ਇਲਜ਼ਾਮ ਹੈ ਕਿ ਦੋ ਨੌਜਵਾਨਾਂ ਨੇ ਉਨ੍ਹਾਂ ਦੇ ਪੁੱਤਰ 'ਤੇ ਕਿਰਚ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਉਸਦਾ ਕਤਲ ਕਰ ਦਿੱਤਾ।
ਸਿਵਲ ਹਸਪਤਾਲ ਸੰਗਰੂਰ ਵਿੱਚ ਤਾਇਨਾਤ ਡਾ. ਨੀਤਿਕਾ ਨੇ ਦੱਸਿਆ ਕਿ ਦੇਰ ਸ਼ਾਮ ਦੋ ਨੌਜਵਾਨਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ ਜ਼ਖਮੀ ਨੌਜਵਾਨ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਦੋ ਨੌਜਵਾਨਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।