ਬਰਨਾਲਾ ਚੋਣਾਂ 'ਚ ਖ਼ੂਨੀ ਝੜਪਾਂ: ਭਾਜਪਾ ਆਗੂ 'ਤੇ ਜਾਨਲੇਵਾ ਹਮਲਾ, ਪੱਗ ਥੱਥੀ; ਵਾਰਡ 33 'ਚ ਜਾਅਲੀ ਵੋਟਾਂ ਨੂੰ ਲੈ ਕੇ ਹੰਗਾਮਾ
ਵਾਰਡ ਨੰਬਰ 33 ’ਚ ਵੀ ਹੋਈ ਖੜਕ-ਦੜਕ, ਜਾਅਲੀ ਵੋਟਾਂ ਨੂੰ ਲੈ ਕੇ ਭਿੜੇ ਉਮੀਦਵਾਰ ਤਣਾਅ ਦਾ ਇਹ ਸਿਲਸਿਲਾ ਇੱਥੇ ਹੀ ਨਹੀਂ ਰੁਕਿਆ ਅਤੇ ਵਾਰਡ ਨੰਬਰ 33 ’ਚ ਵੀ ਇੱਕ ਵਾਰ ਫਿਰ ਹਿੰਸਕ ਝੜਪ ਅਤੇ ਕੁੱਟਮਾਰ ਦੀ ਖ਼ਬਰ ਸਾਹਮਣੇ ਆਈ।
Publish Date: Tue, 26 May 2026 02:47 PM (IST)
Updated Date: Tue, 26 May 2026 02:48 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਬਰਨਾਲਾ ਦੇ ਵਾਰਡ ਨੰਬਰ 15 ’ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਭਾਜਪਾ ਉਮੀਦਵਾਰ ਦੀਪਿੰਦਰ ਕੌਰ ਦੇ ਪਤੀ ਅਤੇ ਸੀਨੀਅਰ ਭਾਜਪਾ ਆਗੂ ਜਸਵੀਰ ਸਿੰਘ ਗੱਖੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜ਼ਖਮੀ ਆਗੂ ਦਾ ਦੋਸ਼ ਹੈ ਕਿ ਵਿਰੋਧੀ ਪਾਰਟੀਆਂ ਦੇ ਗੁੰਡਿਆਂ ਨੇ ਉਨ੍ਹਾਂ 'ਤੇ ਇਹ ਹਮਲਾ ਕੀਤਾ, ਜਿਸ ’ਚ ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਹਮਲੇ ਦੌਰਾਨ ਉਨ੍ਹਾਂ ਦੀ ਪੱਗ ਵੀ ਲੱਥ ਗਈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਸਵੀਰ ਸਿੰਘ ਨੇ ਸਿੱਧਾ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵੱਲੋਂ ਉਨ੍ਹਾਂ 'ਤੇ ਇਹ ਹਮਲਾ ਕੀਤਾ ਗਿਆ ਹੈ।
ਵਾਰਡ ਨੰਬਰ 33 ’ਚ ਵੀ ਹੋਈ ਖੜਕ-ਦੜਕ, ਜਾਅਲੀ ਵੋਟਾਂ ਨੂੰ ਲੈ ਕੇ ਭਿੜੇ ਉਮੀਦਵਾਰ ਤਣਾਅ ਦਾ ਇਹ ਸਿਲਸਿਲਾ ਇੱਥੇ ਹੀ ਨਹੀਂ ਰੁਕਿਆ ਅਤੇ ਵਾਰਡ ਨੰਬਰ 33 ’ਚ ਵੀ ਇੱਕ ਵਾਰ ਫਿਰ ਹਿੰਸਕ ਝੜਪ ਅਤੇ ਕੁੱਟਮਾਰ ਦੀ ਖ਼ਬਰ ਸਾਹਮਣੇ ਆਈ।
ਇਸ ਵਾਰਡ ਤੋਂ ਆਜ਼ਾਦ ਉਮੀਦਵਾਰ ਦੇ ਪਤੀ ਹੇਮਰਾਜ ਗਰਗ ਨੇ 'ਆਪ' 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੱਤਾ ਦੇ ਨਸ਼ੇ ’ਚ ਜਾਅਲੀ ਵੋਟਾਂ ਪਵਾਈਆਂ ਜਾ ਰਹੀਆਂ ਹਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਪਤੀ ਚਮਨ ਲਾਲ ਚਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਵਿਰੋਧੀ ਧਿਰ ਆਪਣੀ ਹਾਰ ਦੇਖ ਕੇ ਬੌਖਲਾ ਗਈ ਹੈ ਅਤੇ ਝੂਠੇ ਦੋਸ਼ ਲਗਾ ਰਹੀ ਹੈ। ਸਥਿਤੀ ਨੂੰ ਕਾਬੂ ਹੇਠ ਕਰਨ ਲਈ ਮੌਕੇ 'ਤੇ ਭਾਰੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ ਹੱਥ 'ਚ ਲੈਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।