ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਲਾਸ਼ ਮਿਲੀ
ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਲਾਸ਼ ਮਿਲੀ
Publish Date: Sat, 21 Feb 2026 07:16 PM (IST)
Updated Date: Sat, 21 Feb 2026 07:18 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ •: ਕਸਬਾ ਹੰਡਿਆਇਆ ’ਚ ਇਕ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਸੁਖਪ੍ਰੀਤ ਸਿੰਘ ਪੁੱਤਰ ਮੋਹਨ ਸਿੰਘ ਦੀ ਸੱਕੀ ਹਾਲਾਤਾਂ ’ਚ ਲਾਸ਼ ਮਿਲੀ ਹੈ। ਲਾਸ਼ ਨੂੰ ਲੈ ਕੇ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਉਕਤ ਨੌਜਵਾਨ ਕਥਿੱਤ ਤੌਰ ’ਤੇ ਨਸ਼ੇ ਕਰਨ ਦਾ ਆਦੀ ਸੀ, ਇਸ ਗੱਲ ਨੂੰ ਲੈ ਕੇ ਇਲਾਕੇ ’ਚ ਚਰਚਾ ਛਿੜੀ ਹੋਈ ਹੈ। ਪਰ ਇਸ ਮਾਮਲੇ ਸਬੰਧੀ ਪੁਸ਼ਟੀ ਪੁਲਿਸ ਵੱਲੋਂ ਕੀਤੀ ਜਾਵੇਗੀ।