ਗੁਰੂ ਧਾਮਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ
ਗੁਰੂ ਧਾਮਾਂ ਦੇ ਦਰਸ਼ਨਾਂ ਲਈ ਪਿੰਡ ਖਨਾਲ ਖੁਰਦ ਤੋਂ ਬੱਸ ਹੋਈ ਰਵਾਨਾ
Publish Date: Wed, 08 Apr 2026 04:27 PM (IST)
Updated Date: Wed, 08 Apr 2026 04:29 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ
ਦਿੜ੍ਹਬਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਖਨਾਲ ਖੁਰਦ ਦੇ ਸਰਪੰਚ ਸਤਨਾਮ ਸਿੰਘ ਵੱਲੋਂ ਅੰਮ੍ਰਿਤਸਰ ਨੂੰ ਬੱਸ ਰਵਾਨਾ ਕੀਤੀ। ਇਹ ਬੱਸ ਅੰਮ੍ਰਿਤਸਰ ਸਾਹਿਬ ਵੱਲ ਜਾਂਦੇ ਸਮੇਂ ਸਾਰੇ ਗੁਰੂ ਧਾਮਾਂ ਦੇ ਦਰਸ਼ਨ ਕਰੇਗੀ ਅਤੇ ਤੀਸਰੇ ਦਿਨ ਵਾਪਸ ਆਏਗੀ। ਪਿੰਡ ਖਨਾਲ ਖੁਰਦ ਦੇ ਸਰਪੰਚ ਸਤਨਾਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਪੰਜਾਬ ਦੇ ਬਜ਼ੁਰਗਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਦੇ ਕਾਰਨ ਬਜ਼ੁਰਗਾਂ ਨੂੰ ਗੁਰੂਧਾਮਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਸਰਪੰਚ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚੋਂ ਇਹ ਦੂਸਰੀ ਬੱਸ ਜਾ ਰਹੀ ਹੈ ਹੈ। ਜਿਸ ਵਿੱਚ ਗਏ ਬਜ਼ੁਰਗਾਂ ਨੇ ਸਰਕਾਰ ਦੇ ਗੁਣ ਗਾਏ ਸਨ। ਪਿੰਡ ਖਨਾਲ ਖੁਰਦ ਦੇ ਬਜ਼ੁਰਗਾਂ ਨੇ ਵੀ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕਿ ਪਹਿਲੀ ਵਾਰ ਹੋਇਆ ਹੈ ਕਿ ਬਜ਼ੁਰਗਾਂ ਨੂੰ ਪਿੰਡੋਂ ਲਿਜਾ ਕੇ ਗੁਰੂ ਤਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਖਰਚਾ ਵੀ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀ ਕੋਈ ਮੁਸ਼ਕਿਲ ਯਾਤਰਾ ਦੌਰਾਨ ਨਹੀਂ ਆਉਣ ਦਿੱਤੀ ਜਾਂਦੀ। ਲੋੜ ਪੈਣ ਉੱਤੇ ਦਵਾਈਆਂ ਦਾ ਪ੍ਰਬੰਧ ਵੀ ਸਰਕਾਰ ਵੱਲੋਂ ਬੱਸ ਦੇ ਅੰਦਰ ਹੀ ਕੀਤਾ ਜਾਂਦਾ ਹੈ।