ਡੋਪ ਟੈਸਟ ਪਾਜ਼ੇਟਿਵ ਆਉਣ ਦੇ ਮਾਮਲੇ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਡੋਪ ਟੈਸਟ ਪੋਜਿਟਿਵ ਆਉਣ ਦੇ ਮਾਮਲੇ ’ਚ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ
Publish Date: Wed, 03 Dec 2025 05:46 PM (IST)
Updated Date: Wed, 03 Dec 2025 05:47 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ਦੇ ਮਾਮਲੇ ’ਚ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਪੁਲਿਸ ਪਾਰਟੀ ਪ੍ਰੇਮ ਪ੍ਰਧਾਨ ਮਾਰਕੀਟ ਬਰਨਾਲਾ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਡਿੱਕ-ਡੋਲੇ ਖਾਦਾ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਪਰਮਪਾਲ ਸਿੰਘ ਉਰਫ ਅਰਸ ਪੁੱਤਰ ਅਵਤਾਰ ਸਿੰਘ ਵਾਸੀ ਸੰਤਾ ਵਾਲੀ ਗਲੀ ਜੰਡਾ ਵਾਲਾ ਰੋਡ ਬਰਨਾਲਾ ਦੱਸਿਆ ਜਿਸ ਦਾ ਕੋਈ ਨਸ਼ਾ ਕੀਤਾ ਜਾਪਦਾ ਸੀ। ਫਿਰ ਪਰਮਪਾਲ ਸਿੰਘ ਉਰਫ ਅਰਸ ਦਾ ਡੋਪ ਟੈਸਟ ਡਾਕਟਰ ਤੋਂ ਕਰਵਾਇਆ, ਜਿਸ ਦਾ ਡੋਪ ਟੈਸਟ ਪਾਜ਼ੇਟਿਵ ਆਉਣ ਕਰ ਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕੀਤਾ ਗਿਆ।