ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ
ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਸਹੁਰਾ ਪਰਿਵਾਰ ਖਿਲਾਫ਼ ਕੇਸ ਦਰਜ
Publish Date: Wed, 08 Oct 2025 05:53 PM (IST)
Updated Date: Wed, 08 Oct 2025 05:55 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਬਰਨਾਲਾ ਦੀ ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਹਰਦੀਪ ਕੌਰ ਪਤਨੀ ਕਰਮਜੀਤ ਸਿੰਘ ਵਾਸੀ ਭੈਣੀ ਪੱਤੀ ਸੇਖਾ ਨੇ ਬਿਆਨ ਲਿਖਵਾਇਆ ਕਿ 5 ਅਕਤੂਬਰ ਨੂੰ ਉਸ ਦੇ ਪਤੀ ਕਰਮਜੀਤ ਸਿੰਘ ਨੇ ਸ਼ਰਾਬ ਪੀਤੀ ਹੋਈ ਸੀ। ਉਸ ਦੇ ਪਤੀ ਨੇ ਘਰ ਵਿਚ ਦਾਖਲ ਹੁੰਦੇ ਹੀ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਹ ਗੇਟ ਵੱਲ ਨੂੰ ਭੱਜਣ ਲੱਗੀ ਤਾਂ ਘਰ ਦੇ ਗੇਟ ਪਰ ਹੀ ਉਸ ਦਾ ਸਹੁਰਾ ਜੱਗਾ ਸਿੰਘ ਅਤੇ ਸੱਸ ਗੁਰਮੀਤ ਕੌਰ ਆ ਗਏ, ਜਿਨ੍ਹਾਂ ਨੇ ਉਸ ਨੂੰ ਘਰ ਦੇ ਗੇਟ ’ਤੇ ਹੀ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਪੀੜਤ ਦੇ ਬਿਆਨਾਂ ’ਤੇ ਕਰਮਜੀਤ ਸਿੰਘ ਪੁੱਤਰ ਜੱਗਾ ਸਿੰਘ, ਜੱਗਾ ਸਿੰਘ ਪੁੱਤਰ ਛੋਟਾ ਸਿੰਘ, ਗੁਰਮੀਤ ਕੌਰ ਪਤਨੀ ਜੱਗਾ ਸਿੰਘ ਵਾਸੀਆਨ ਭੈਣੀ ਪੱਤੀ ਸੇਖਾ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ।