ਪਰਾਲੀ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ
ਪਰਾਲੀ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ
Publish Date: Sun, 03 May 2026 04:12 PM (IST)
Updated Date: Mon, 04 May 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਧਨੌਲਾ ਦੀ ਪੁਲਿਸ ਨੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਜਸਮੀਨ ਸਿੰਘ ਕਲੱਸਟਰ ਅਫ਼ਸਰ ਧਨੌਲਾ ਈ ਰਾਹੀ ਪ੍ਰਾਪਤ ਲੋਕੇਸ਼ਨ ਦੇ ਆਧਾਰ ’ਤੇ ਊਧਮ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਫਤਿਹਗੜ੍ਹ ਛੰਨਾ ਵੱਲੋਂ ਆਪਣੀ ਜ਼ਮੀਨ ’ਚ ਪਲਾਰੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਮਾਨਯੋਗ ਡੀਸੀ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।