ਕੇਂਦਰ ਸਰਕਾਰ ਛੇਤੀ ਤੋਂ ਛੇਤੀ ਪੰਜਾਬ ਦਾ ਬਕਾਇਆ ਰਾਸ਼ੀ ਜਾਰੀ ਕਰੇ - ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਕੁਦਰਤ ਵੱਲੋਂ ਆਈ ਆਫਤ ਹੜ੍ਹ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਪੰਜਾਬ ਦੇ ਬਹਾਦਰ ਲੋਕ ਅਤੇ ਦਾਨੀ ਬਿਰਤੀ ਵਾਲੇ ਇਨਸਾਨ ਕਦੇ ਵੀ ਪੰਜਾਬ ਦੇ ਲੋਕਾਂ ਨੂੰ ਭੁੱਖਾ ਨਹੀਂ ਮਰਨ ਦੇਣਗੇ।
Publish Date: Sun, 07 Sep 2025 03:34 PM (IST)
Updated Date: Sun, 07 Sep 2025 03:35 PM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਕੁਦਰਤ ਵੱਲੋਂ ਆਈ ਆਫਤ ਹੜ੍ਹ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਪੰਜਾਬ ਦੇ ਬਹਾਦਰ ਲੋਕ ਅਤੇ ਦਾਨੀ ਬਿਰਤੀ ਵਾਲੇ ਇਨਸਾਨ ਕਦੇ ਵੀ ਪੰਜਾਬ ਦੇ ਲੋਕਾਂ ਨੂੰ ਭੁੱਖਾ ਨਹੀਂ ਮਰਨ ਦੇਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਤੰਜ ਕਸਦੇ ਹੋਏ ਕਿਹਾ ਕਿ ਲੋਕਾਂ ਨੂੰ ਪੈਸੇ ਵੰਡ ਕੇ ਪੈਸਿਆਂ ਨਾਲ ਲੋਕਾਂ ਨੂੰ ਖਰੀਦਿਆ ਨਹੀਂ ਜਾ ਸਕਦਾ ਐਸੇ ਵੰਡ ਕੇ ਤੇ ਉਨ੍ਹਾਂ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਚੈਨਲਾਂ ਤੇ ਆ ਕੇ ਲੋਕਾਂ ਅੰਦਰ ਲੋਕ ਪੱਖੀ ਹੋਣ ਦਾ ਢੋਂਗ ਰਚ ਰਹੇ ਹਨ। ਜਦੋਂ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਮਦਦ ਕਰ ਰਹੀ ਹੈ ਪਰ ਕਦੇ ਵੀ ਕੋਈ ਫੋਟੋ ਵਾਇਰਲ ਨਹੀਂ ਕਰਦੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੌ ਸਤੰਬਰ ਦੇ ਪੰਜਾਬ ਦੌਰੇ ਬਾਰੇ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਬਹੁਤ ਦੇਰ ਬਾਅਦ ਪੰਜਾਬ ਦੀ ਯਾਦ ਆਈ ਹੈ ਜਦੋਂ ਕਿ ਪੰਜਾਬ ਕੇਂਦਰ ਦੀਆਂ ਗਲਤ ਨੀਤੀਆਂ ਦੇ ਕਾਰਨ ਪਾਣੀ ਨੂੰ ਕੰਟਰੋਲ ਨਾ ਕੀਤੇ ਜਾਣ ਦੇ ਕਾਰਨ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਨਾਮ ਚਿੱਠੀ ਲਿਖ ਕੇ ਮੰਗ ਕੀਤੀ ਸੀ ਕਿ ਪੰਜਾਬ ਦਾ 60 ਹਜਾਰ ਲੱਖ ਤੋਂ ਵੀ ਜਿਆਦਾ ਬਕਾਇਆ ਹੈ, ਜਿਸ ਨੂੰ ਰਿਲੀਜ਼ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਹੜ੍ਹ ਮਾਰੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ ਪਰ ਅਜੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸ ਚਿੱਠੀ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਨਾ ਹੀ ਕੋਈ ਉਸ ਦੇ ਸੰਬੰਧ ਵਿੱਚ ਬਿਆਨ ਦਿੱਤਾ ਹੈ।
ਪੰਜਾਬ ਵਿੱਚ ਆਉਣ ਤੇ ਅਸੀਂ ਉਹਦਾ ਸਵਾਗਤ ਕਰਦੇ ਹਾਂ ਅਤੇ ਨਾਲ ਹੀ ਇਹ ਵੀ ਉਮੀਦ ਕਰਦੇ ਹਾਂ ਕਿ ਉਹ ਪੰਜਾਬ ਲਈ ਇੱਕ ਵੱਡਾ ਪੈਕੇਜ ਦੇ ਕੇ ਜਾਵੇਗਾ ਜਿਸ ਨਾਲ ਪੰਜਾਬ ਦੇ ਹੜ੍ਹ ਮਾਰੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਰੇ ਪੁੱਛੇ ਗਏ ਸਵਾਲ ਉੱਤੇ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੰਦਰੁਸਤ ਹਨ ਅਤੇ ਜਲਦੀ ਹੀ ਉਹ ਫਿਰ ਪੰਜਾਬ ਦੇ ਅੰਦਰ ਪੰਜਾਬ ਦੇ ਲੋਕਾਂ ਦਾ ਹਾਲ ਚਾਲ ਪੁੱਛਣ ਲਈ ਆਉਣਗੇ ਅਤੇ ਰਾਹਤ ਕਾਰਜ ਜਾਰੀ ਕਰਨਗੇ ਇਸ ਤੋਂ ਪਹਿਲਾਂ ਵੀ ਜਿਹੜ੍ਹਾ ਹੈਡ ਕੁਆਰਟਰਾਂ ਤੇ ਲੋੜੀਦੇ ਰਾਹਤ ਕਾਰਜ ਲਈ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।