ਹਨੀਟ੍ਰੈਪ ’ਚ ਫਸੇ ਚੇਅਰਪਰਸਨ ਦੇ ਪਤੀ ਨੇ ਨਿਗਲਿਆ ਜ਼ਹਿਰ, ਜਬਰ-ਜਨਾਹ ਦੇ ਕੇਸ ’ਚ ਫਸਾਉਣ ਦੀ ਧਮਕੀ ਦੇ ਮੰਗੇ ਪੰਜ ਲੱਖ ਰੁਪਏ
ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਮਗਰੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਪਰਿਵਾਰ ਨੇ ਦੋਸ਼ ਲਗਾਇਆ ਕਿ ਇਕ ਮਹਿਲਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰਣਜੀਤ ਸਿੰਘ ਨੂੰ ਹਨੀਟ੍ਰੈਪ ਵਿੱਚ ਫਸਾਇਆ ਅਤੇ ਜਬਰ ਜਨਾਹ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਪੰਜ ਲੱਖ ਰੁਪਏ ਦੀ ਮੰਗ ਕੀਤੀ। ਮਾਨਸਿਕ ਦਬਾਅ ਅਤੇ ਬਲੈਕਮੇਲਿੰਗ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਕਦਮ ਚੁੱਕਿਆ।
Publish Date: Sun, 24 May 2026 09:21 AM (IST)
Updated Date: Sun, 24 May 2026 09:24 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦਿੜ੍ਹਬਾ: ਪੰਚਾਇਤ ਸਮਿਤੀ ਦਿੜ੍ਹਬਾ ਦੀ ਚੇਅਰਪਰਸਨ ਮਨਜੀਤ ਕੌਰ ਦੇ ਪਤੀ ਰਣਜੀਤ ਸਿੰਘ ਵੱਲੋਂ ਹਨੀਟ੍ਰੈਪ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਮਗਰੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਪਰਿਵਾਰ ਨੇ ਦੋਸ਼ ਲਗਾਇਆ ਕਿ ਇਕ ਮਹਿਲਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰਣਜੀਤ ਸਿੰਘ ਨੂੰ ਹਨੀਟ੍ਰੈਪ ਵਿੱਚ ਫਸਾਇਆ ਅਤੇ ਜਬਰ ਜਨਾਹ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਪੰਜ ਲੱਖ ਰੁਪਏ ਦੀ ਮੰਗ ਕੀਤੀ। ਮਾਨਸਿਕ ਦਬਾਅ ਅਤੇ ਬਲੈਕਮੇਲਿੰਗ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਕਦਮ ਚੁੱਕਿਆ।
ਰਣਜੀਤ ਸਿੰਘ ਦੇ ਪਿਤਾ ਗੁਰਮੇਲ ਸਿੰਘ ਮੁਤਾਬਿਕ ਇਕ ਮਹਿਲਾ ਨੇ ਲੋਨ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਦੇ ਪੁੱਤਰ ਨਾਲ ਸੰਪਰਕ ਬਣਾਇਆ ਹੋਇਆ ਸੀ। 18 ਮਈ ਨੂੰ ਮਹਿਲਾ ਨੇ ਰਣਜੀਤ ਸਿੰਘ ਨੂੰ ਮਿਲਣ ਲਈ ਬੁਲਾਇਆ ਅਤੇ ਬਾਅਦ ਵਿੱਚ ਆਪਣੇ ਘਰ ਲੈ ਗਈ। ਉੱਥੇ ਪਹਿਲਾਂ ਤੋਂ ਮੌਜੂਦ 4-5 ਵਿਅਕਤੀਆਂ ਨੇ ਰਣਜੀਤ ਸਿੰਘ ਅਤੇ ਮਹਿਲਾ ਦੀਆਂ ਜ਼ਬਰਦਸਤੀ ਤਸਵੀਰਾਂ ਖਿੱਚੀਆਂ ਅਤੇ ਜਬਰ ਜਨਾਹ ਦੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ। ਪਰਿਵਾਰ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਕੁਝ ਦਸਤਾਵੇਜ਼ਾਂ ’ਤੇ ਵੀ ਜ਼ਬਰਦਸਤੀ ਦਸਤਖ਼ਤ ਕਰਵਾਏ।
ਡੀਐੱਸਪੀ ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਪੁਲਿਸ ਨੇ ਦੋ ਮਹਿਲਾਵਾਂ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।