ਵਰਦਾਨ ਸਾਬਿਤ ਹੋਈ ਮੁੱਖ ਮੰਤਰੀ ਸਿਹਤ ਯੋਜਨਾ : ਪੰਡੋਰੀ
ਵਰਦਾਨ ਸਾਬਿਤ ਹੋਈ ਮੁੱਖ ਮੰਤਰੀ ਸਿਹਤ ਯੋਜਨਾ : ਪੰਡੋਰੀ
Publish Date: Wed, 20 May 2026 04:55 PM (IST)
Updated Date: Wed, 20 May 2026 04:58 PM (IST)

- ਕਿਹਾ, ‘ਆਪ’ ਸਰਕਾਰ ਨੇ ਕੀਤੇ ਸੂਬੇ ’ਚ ਇਤਿਹਾਸਕ ਕੰਮ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ ਸ਼ੇਰਪੁਰ : ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਖੇਤਰ ਵਿੱਚ ਬੁਲੰਦੀਆਂ ਹਾਸਲ ਕਰ ਰਹੀ ਹੈ। ਜੇਕਰ ਚਾਰ ਸਾਲਾਂ ਦੇ ਕਾਰਜ ਕਾਲ ਦੀ ਗੱਲ ਕੀਤੀ ਜਾਵੇ ਤਾਂ ਸਰਕਾਰ ਨੇ ਲੋਕਾਂ ਨੂੰ ਸਸਤੀ ਬਿਜਲੀ ਪਾਣੀ, ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਤੋਂ ਇਲਾਵਾ ਹੁਣ ਖੇਤਾਂ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰ ਕੇ ਬਿਜਲੀ ਦੇ ਖੰਭਿਆਂ ਤੋਂ ਵੀ ਛੁਟਕਾਰਾ ਦਿਵਾਉਣ ਦੀ ਯੋਜਨਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ 10 ਲੱਖ ਰੁਪਏ ਦੇ ਕੈਸ਼ਲੈੱਸ ਇਲਾਜ ਦੀ ਗੱਲ ਕਰਦਿਆਂ ਕਿਹਾ ਕਿ ਹੁਣ ਕਿਸੇ ਬਿਮਾਰੀ ਦੀ ਉਡੀਕ ਕਰਨ ਦੀ ਬਜਾਇ ਪਹਿਲਾ ਹੀ ਆਪਣੇ ਸਿਹਤ ਕਾਰਡ ਬਣਵਾ ਲੈਣਾ ਚਾਹੀਦਾ ਹੈ। ਕਿਉਂਕਿ ਸਿਹਤ ਬੀਮਾ ਯੋਜਨਾ ਸਕੀਮ ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਜੋ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਅੰਦਰ ਰਾਜ ਕਰ ਰਹੀਆਂ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਸਰਕਾਰਾਂ ਨੇ ਪੰਜਾਬ ਨੂੰ ਬਿਹਤਰ ਬਣਾਉਣ ਵਿੱਚ ਦਿਲਚਸਪੀ ਨਹੀਂ ਦਿਖਾਈ ਸਗੋਂ ਆਪਣੀ ਤਿਜੋਰੀਆਂ ਹੀ ਭਰੀਆਂ ਹਨ। ਪਰ ਮਾਨ ਸਰਕਾਰ ਦੇ ਰਾਜ ਭਾਗ ਦੌਰਾਨ ਸੂਬਾ ਹਰ ਖੇਤਰ ਵਿੱਚ ਤਰੱਕੀ ਦੀਆਂ ਮੰਜ਼ਿਲਾਂ ਸਰ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਸਰਕਾਰ ਮੁੜ ਰਿਪੀਟ ਕਰੇਗੀ। ਇਸ ਮੌਕੇ ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਖੇੜੀ, ਸੀਨੀਅਰ ਆਗੂ ਦਵਿੰਦਰ ਸਿੰਘ ਬਧੇਸਾ ਸਰਪੰਚ ਗਗਦਦੀਪ ਸਿੰਘ ਘਨੌਰੀ ਖੁਰਦ, ਸਰਪੰਚ ਡਾ. ਰਣਜੀਤ ਸਿੰਘ ਕਾਲਾਬੂਲਾ, ਨੌਜਵਾਨ ਆਗੂ ਗੁਰਦੀਪ ਸਿੰਘ ਅਲੀਪੁਰ ਖਾਲਸਾ, ਬਲਾਕ ਪ੍ਰਧਾਨ ਹੈਪੀ ਔਲਖ ਸ਼ੇਰਪੁਰ, ਹਰਜਿੰਦਰ ਸਿੰਘ ਕਾਕਾ ਬਲਾਕ ਪ੍ਰਧਾਨ, ਸਰਪੰਚ ਕੁਲਦੀਪ ਸਿੰਘ ਦੀਦਾਰਗੜ੍ਹ ਆਦਿ ਹਾਜ਼ਰ ਸਨ।