ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਸਰਗਰਮੀਆਂ ਕਰਵਾਈਆਂ
ਸ਼ਿਵਾਲਿਕ ਸਕੂਲ ’ਚ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ
Publish Date: Thu, 30 Apr 2026 04:34 PM (IST)
Updated Date: Fri, 01 May 2026 04:05 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸ਼ਿਵਾਲਿਕ ਪਬਲਿਕ ਸਕੂਲ ’ਚ ਮਜ਼ਦੂਰ ਦਿਵਸ ਦੇ ਮੌਕੇ ’ਤੇ ਕਲਾਸ ਪਹਿਲੀ ਤੇ ਦੂਸਰੀ ਕਲਾਸ ਦੇ ਵਿਦਿਆਰਥੀਆਂ ਲਈ ਬੈਜ ਬਣਾਉਣ ਦੀ ਪ੍ਰਤੀਯੋਗਿਤਾ ਕਰਵਾਈ ਗਈ। ਇਸ ਗਤੀਵਿਧੀ ’ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਰੰਗ-ਬਿਰੰਗੇ ਤੇ ਸੁੰਦਰ ਬੈਜ ਤਿਆਰ ਕਰਕੇ ਮਜ਼ਦੂਰਾਂ ਪ੍ਰਤੀ ਆਪਣਾ ਸਤਿਕਾਰ ਦਰਸਾਇਆ। ਇਸ ਮੌਕੇ ’ਤੇ ਬੱਚਿਆਂ ਨੇ ਆਪਣੇ ਬਣਾਏ ਬੈਜ ਸਕੂਲ ਦੇ ਹੈਲਪਰਾਂ ਨੂੰ ਪਹਿਨਾਏ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਹ ਦ੍ਰਿਸ਼ ਸਭ ਲਈ ਪ੍ਰੇਰਣਾਦਾਇਕ ਰਿਹਾ। ਪ੍ਰਿੰਸੀਪਲ ਮੋਨਿਕਾ ਗਰਗ ਨੇ ਵੀ ਇਸ ਮੌਕੇ ਸਕੂਲ ਦੀਆਂ ਹੈਲਪਰਾਂ ਨੂੰ ਗਿਫ਼ਟ ਦਿੱਤੇ ਤੇ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਸਰਾਹਨਾ ਕੀਤੀ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਹਰ ਮਜ਼ਦੂਰ ਦੀ ਇੱਜ਼ਤ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਸਕੂਲ ਤੇ ਵਿਦਿਆਰਥੀਆਂ ਦਾ ਸੁਧਾਰ ਕਰਮਚਾਰੀਆਂ ਦੇ ਯੋਗਦਾਨ ਤੋਂ ਬਿਨਾਂ ਸੰਭਵ ਨਹੀਂ ਹੈ। ਕੋਈ ਵੀ ਕੰਮ ਬਹੁਤ ਛੋਟਾ ਜਾਂ ਬਹੁਤ ਵੱਡਾ ਨਹੀਂ ਹੁੰਦਾ। ਸਕੂਲ ਵੱਲੋਂ ਵੱਖ-ਵੱਖ ਵਿਅਕਤੀਆਂ ਜਿਵੇਂ ਸਕੂਲ ਦੇ ਸਫਾਈ ਮੁਲਾਜ਼ਮਾਂ ਤੇ ਬੱਸ ਸਹਾਇਕਾਂ, ਚਪੜਾਸੀ, ਗਾਰਡਾਂ ਆਦਿ ਦਾ ਹਾਰ ਪਾ ਕੇ ਅਤੇ ਉਨ੍ਹਾਂ ਦੇ ਬੈਜ ਲਗਾ ਕੇ ਧੰਨਵਾਦ ਕੀਤਾ। ਇਹ ਗਤੀਵਿਧੀ ਬੱਚਿਆਂ ਲਈ ਸਿੱਖਣ ਤੇ ਸਮਾਜਿਕ ਮੁੱਲਾਂ ਨੂੰ ਸਮਝਣ ਦਾ ਇਕ ਮਹੱਤਵਪੂਰਨ ਸਾਧਨ ਸਾਬਤ ਹੋਈ।