ਸਿਵਲ ਹਸਪਤਾਲ ਬਰਨਾਲਾ ਨੂੰ ਮਿਲਿਆ ਵਿਸ਼ੇਸ਼ ਸਨਮਾਨ
ਸਿਹਤ ਵਿਭਾਗ ਬਰਨਾਲਾ ਵਲੋਂ ਇਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ “ਨੈਸ਼ਨਲ ਕੁਆਲਟੀ ਐਸ਼ੋਰੈਂਸ਼ ਪੋ੍ਗਰਾਮ” ਅਧੀਨ ਸਿਵਲ ਹਸਪਤਾਲ ਬਰਨਾਲਾ ਨੂੰ ਰਾਸ਼ਟਰੀ ਗੁਣਵੱਤਾ ਦਰਜਾ ਸਰਟੀਫਿਕੇਟ ਪ੍ਰਰਾਪਤ ਹੋਇਆ ਹੈ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਸਰਕਾਰ ਤੇ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਤੇ ਮੀਤ ਹੇਅਰ ਕੈਬਨਿਟ ਮੰਤਰੀ ਪੰਜਾਬ ਤੇ ਮੈਡਮ ਪੂਨਮਦੀਪ ਕ
Publish Date: Mon, 31 Jul 2023 04:29 PM (IST)
Updated Date: Mon, 31 Jul 2023 04:29 PM (IST)
ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ
ਸਿਹਤ ਵਿਭਾਗ ਬਰਨਾਲਾ ਵਲੋਂ ਇਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ “ਨੈਸ਼ਨਲ ਕੁਆਲਟੀ ਐਸ਼ੋਰੈਂਸ਼ ਪੋ੍ਗਰਾਮ” ਅਧੀਨ ਸਿਵਲ ਹਸਪਤਾਲ ਬਰਨਾਲਾ ਨੂੰ ਰਾਸ਼ਟਰੀ ਗੁਣਵੱਤਾ ਦਰਜਾ ਸਰਟੀਫਿਕੇਟ ਪ੍ਰਰਾਪਤ ਹੋਇਆ ਹੈ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਸਰਕਾਰ ਤੇ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਤੇ ਮੀਤ ਹੇਅਰ ਕੈਬਨਿਟ ਮੰਤਰੀ ਪੰਜਾਬ ਤੇ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਯੋਗ ਅਗਵਾਈ 'ਚ ਪਹਿਲ ਦੇ ਆਧਾਰ 'ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਅੌਲਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਰਾਸ਼ਟਰੀ ਪੱਧਰੀ ਟੀਮ ਵੱਲੋਂ 19 ਜੂਨ ਤੋਂ 21 ਜੂਨ ਤੱਕ ਰਾਸ਼ਟਰ ਪੱਧਰੀ ਟੀਮ ਵੱਲੋਂ ਲਗਾਤਾਰ ਤਿੰਨ ਦਿਨ ਸਿਵਲ ਹਸਪਤਾਲ ਬਰਨਾਲਾ ਦੇ ਵੱਖ ਵੱਖ ਵਿੰਗਾਂ ਦੀ ਬਰੀਕੀ ਨਾਲ ਜਾਂਚ ਕੀਤੀ ਤੇ ਵੇਖਿਆ ਗਿਆ ਕਿ ਹਸਪਾਲ 'ਚ ਆਉਣ ਵਾਲੇ ਮਰੀਜ਼ਾਂ ਨੂੰ ਕਿਹੜੇ ਦਰਜੇ ਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਸਰਵੇਖਣ 'ਚ ਸਿਹਤ ਸੇਵਾਵਾਂ ਦੇ ਰਾਸ਼ਟਰੀ ਮਾਪਦੰਡ ਪਾਸ ਕਰਦਿਆਂ ਸਿਵਲ ਹਸਪਤਾਲ ਬਰਨਾਲਾ ਨੂੰ ਇਹ ਮਾਣ ਪ੍ਰਰਾਪਤ ਹੋਇਆ ਹੈ। ਡਾ. ਜਸਬੀਰ ਸਿੰਘ ਅੌਲ਼ਖ ਨੇ ਕਿਹਾ ਕਿ ਇਸ ਪ੍ਰਰਾਪਤੀ ਦਾ ਸਿਹਰਾ ਡਾ. ਗੁਰਮਿੰਦਰ ਅੌਜਲਾ ਡੀ.ਐਮ.ਸੀ. ਬਰਨਾਲਾ , ਡਾ. ਤਪਿੰਦਰਜੋਤ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ, ਡਾ. ਭਵਨਜੋਤ ਸਿੱਧੂ ਏ.ਐਚ.ਏ. ਸਿਵਲ ਹਸਪਤਾਲ ਬਰਨਾਲਾ, ਸਮੂਹ ਡਾਕਟਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਂਦਾ ਹੈ, ਜਿਨਾਂ੍ਹ ਦੀ ਸਖ਼ਤ ਮਿਹਨਤ ਸਦਕਾ ਇਹ ਸਨਮਾਨ ਸਿਵਲ ਹਸਪਤਾਲ ਬਰਨਾਲਾ ਨੂੰ ਮਿਲਿਆ ਹੈ। ਡਾ. ਗੁਰਮਿੰਦਰ ਅੌਜਲਾ ਡੀ.ਐਮ.ਸੀ. ਬਰਨਾਲਾ ਨੇ ਕਿਹਾ ਕਿ ਇਸ ਪ੍ਰਰਾਪਤੀ ਬਦਲੇ ਸਿਵਲ ਹਸਪਤਾਲ ਬਰਨਾਲਾ ਨੂੰ ਕੇਂਦਰੀ ਸਿਹਤ ਮੰਤਰਾਲੇ ਵੱਲੋਂ 16 ਲੱਖ ਰੁਪਏ ਪ੍ਰਤੀ ਸਾਲ ਤਿੰਨ ਸਾਲ ਲਈ ਗਰਾਂਟ ਵੀ ਜਾਰੀ ਕੀਤੀ ਜਾਵੇਗੀ । ਡਾ. ਜੋਤੀ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ ਨੇ ਕਿਹਾ ਸਿਵਲ ਹਸਪਤਾਲ ਬਰਨਾਲਾ ਦਾ ਸਮੂਹ ਸਟਾਫ ਬਹੁਤ ਮਿਹਨਤ ਤੇ ਲਗਨ ਨਾਲ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸਿਵਲ ਹਸਪਤਾਲ ਬਰਨਾਲਾ 'ਚ ਆਉਣ ਵਾਲੇ ਮਰੀਜ਼ਾਂ ਨੂੰ ਉੱਤਮ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।