ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਧਨੌਲਾ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਬਲ ਅਤੇ ਬੁੱਧੀ ਦਿੱਤੀ, ਜਿਸ ਸਦਕਾ ਉਨ੍ਹਾਂ ਦੀ ਸਰਕਾਰ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ' ਕਾਨੂੰਨ ਬਣਾਉਣ ਵਿੱਚ ਸਫ਼ਲ ਰਹੀ।

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਲੜਾਈ-ਝਗੜਿਆਂ ਦੀ ਜੜ੍ਹ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਭਾਜਪਾ ਸਰਕਾਰ ਨੇ ਅਜੇ ਸਹੁੰ ਤੱਕ ਨਹੀਂ ਚੁੱਕੀ ਅਤੇ ਉੱਥੇ ਹਾਲਾਤ ਖ਼ਰਾਬ ਹੋ ਗਏ ਹਨ। ਲੋਕਾਂ ਦੇ ਘਰ ਸੜ ਰਹੇ ਹਨ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਰਾਜਨੀਤੀ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਜੋ ਸਮਾਜ ਨੂੰ ਵੰਡਣ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਵੀ ਅਜਿਹੀਆਂ ਤਾਕਤਾਂ ਨੂੰ ਉਤਸ਼ਾਹ ਮਿਲਿਆ ਤਾਂ ਸੂਬੇ ਦੇ ਹਾਲਾਤ ਵਿਗੜ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਹਮੇਸ਼ਾ ਵੱਡੇ ਲੋਕਾਂ ਨਾਲ ਰਿਹਾ ਹੈ। ਉਨ੍ਹਾਂ ਕਿਹਾ, "ਜਦੋਂ ਵੀ ਮੇਰਾ ਪੇਚਾ ਪਿਆ ਹੈ, ਵੱਡੇ ਲੋਕਾਂ ਨਾਲ ਹੀ ਪਿਆ ਹੈ ਅਤੇ ਹੁਣ ਮੇਰਾ ਪੇਚਾ ਮੋਦੀ ਨਾਲ ਪਿਆ ਹੈ।" ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਪ੍ਰੋਗਰਾਮ ਵਿੱਚ ਮੌਜੂਦ ਸਮਰਥਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਸਾਰੇ ਲੋਕ ਹਾਰ ਗਏ ਤਾਂ ਹੁਣ ਇਹ ਜ਼ਿੰਮੇਵਾਰੀ ਉਨ੍ਹਾਂ 'ਤੇ ਆ ਗਈ ਹੈ, ਪਰ ਉਨ੍ਹਾਂ ਨੂੰ ਲੋਕਾਂ ਦਾ ਸਮਰਥਨ ਮਿਲਣ ਕਾਰਨ ਕਿਸੇ ਗੱਲ ਦੀ ਚਿੰਤਾ ਨਹੀਂ ਹੈ।