ਠੇਕਾ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ
ਠੇਕਾ ਮੁਲਾਜ਼ਮਾਂ ਕੀਤੀ ਗੇਟ ਰੈਲੀ, ਨਾਅਰੇਬਾਜ਼ੀ
Publish Date: Wed, 18 Mar 2026 06:00 PM (IST)
Updated Date: Wed, 18 Mar 2026 06:04 PM (IST)

- 20 ਮਾਰਚ ਨੂੰ ਅਰਥੀਆਂ ਫੂਕਣ ਦਾ ਕੀਤਾ ਐਲਾਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਸਰਕਾਰ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਆਈਟੀਆਈ ਵਿੱਚ ਕੰਮ ਕਰ ਰਹੇ ਠੇਕਾ ਇੰਸਟ੍ਰਕਟਰਜ਼ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਗੇਟ ਰੈਲੀ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ 20 ਮਾਰਚ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕਣ ਦਾ ਐਲਾਨ ਵੀ ਕੀਤਾ। ਇਸ ਮੌਕੇ ਠੇਕਾ ਮੁਲਾਜ਼ਮ ਆਗੂ ਸਤਨਾਮ ਕੌਰ ਅਤੇ ਜੋਤਸ਼ਿਲਾ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਵੱਲੋਂ 22 ਦਸੰਬਰ 2025 ਤੋਂ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਹੋਇਆ ਹੈ ਅਤੇ 19 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਕੋਈ ਵੀ ਮੀਟਿੰਗ ਕਰਨੀ ਜ਼ਰੂਰੀ ਨਹੀਂ ਸਮਝੀਂ। ਜਿਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਜਥੇਬੰਦੀ ਨੇ ਹੁਣ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦਾ ਫੈਸਲਾ ਕਰ ਲਿਆ ਹੈ। ਇਸ ਦੇ ਰੋਸ ਵਜੋਂ ਹੀ ਤਿੰਨ ਦਿਨਾਂ ਗੇਟ ਰੈਲੀਆਂ ਕਰਨ ਦਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 20 ਮਾਰਚ ਨੂੰ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨਹੀਂ ਮੰਨਦੀ ਤਾਂ ਉਹ 28 ਮਾਰਚ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਉਨ੍ਹਾਂ ਮੰਗ ਕੀਤੀ ਪੰਜਾਬ ਸਰਕਾਰ ਸਰਕਾਰੀ ਆਈਟੀਆਈਜ਼ ਵਿੱਚ ਠੇਕੇ ਉੱਪਰ ਕੰਮ ਕਰ ਰਹੇ ਕੱਚੇ ਇੰਸਟ੍ਰਕਟਰਜ਼ ਨੂੰ ਰੈਗੂਲਰ ਅਸਾਮੀਆਂ ਭਰਨ ਤੋਂ ਪਹਿਲਾਂ ਪੱਕੇ ਕੀਤੇ ਜਾਣ, ਬੇਸਿਕ ਤਨਖ਼ਾਹ ਲਾਗੂ ਕੀਤੀ ਜਾਵੇ ਅਤੇ ਪੈਂਡਿੰਗ ਪਈ ਫਾਈਲ ਕੀਲੀਅਰ ਕੀਤੀ ਜਾਵੇ। ਇਸ ਮੌਕੇ ਜਸਪ੍ਰੀਤ ਕੌਰ, ਸਵੀਟੀ, ਰਾਜਵਿੰਦਰ ਕੌਰ, ਮਨਜੀਤ ਕੌਰ ਆਦਿ ਮੌਜੂਦ ਸਨ।