ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
ਨਾੜ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ
Publish Date: Sat, 09 May 2026 04:50 PM (IST)
Updated Date: Sun, 10 May 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਵਾਢੀ ਤੋਂ ਬਾਅਦ ਬਚੇ ਹੋਏ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਖੇਤ ’ਚ ਹੀ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਣ ਪਲੀਤ ਹੁੰਦਾ ਹੈ, ਸਗੋਂ ਇਹ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਵੱਡਾ ਨੁਕਸਾਨ ਕਰਦਾ ਹੈ। ਡਾ. ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਨਾੜ ਦੀ ਸਾਂਭ-ਸੰਭਾਲ ਲਈ ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਣ ਨੂੰ ਬਚਾਉਣ ’ਚ ਆਪਣਾ ਯੋਗਦਾਨ ਪਾ ਸਕਦੇ ਹਨ ਜਿਵੇਂ ਕਿ ਡਿਸਕ ਹੈਰੋ, ਹਲ ਅਤੇ ਰੋਟੈਵੇਟਰ ਨਾਲ ਮਿਟੀ ਵਿਚ ਮਿਲਾ ਸਕਦੇ ਹਾਂ ਜਿਸ ਨਾਲ ਜ਼ਮੀਨ ਨੂੰ ਕੁਦਰਤੀ ਖਾਦ ਮਿਲਦੀ ਹੈ। ਰੋਟਾਵੇਟਰ ਅਤੇ ਆਰਐੱਮਬੀ ਪਲਾਅ ਦੀ ਵਰਤੋਂ ਨਾਲ ਨਾੜ ਪੂਰੀ ਤਰ੍ਹਾਂ ਮਿੱਟੀ ’ਚ ਰਲ ਜਾਂਦਾ ਹੈ, ਜੋ ਜ਼ਮੀਨ ’ਚ ਜੈਵਿਕ ਮਾਦੇ ਦੀ ਮਾਤਰਾ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸ਼ਾਹਨ ਰਾਸ਼ੀ ਦਾ ਲਾਭ ਵੀ ਲੈ ਸਕਦੇ ਹਨ।