- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟ੍ਰਾਈਡੈਂਟ ਦੇ ਕਾਮੇ ਨੂੰ ਨਿਕਲੀ 25 ਲੱਖ ਦੀ ਲਾਟਰੀ, ਪਰਿਵਾਰ ’ਚ ਖੁਸ਼ੀ ਦਾ ਮਾਹੌਲ

ਰੇਸ਼ਮ ਦੂਆ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ਦੇ ਪਿੰਡ ਰੂੜੇਕੇ ਕਲਾਂ ਦੇ ਰਹਿਣ ਵਾਲੇ ਇਕ ਲੋੜਵੰਦ ਪਰਿਵਾਰ ਨੂੰ 25 ਲੱਖ ਰੁਪਏ ਦੀ ਲਾਟਰੀ ਨਿਕਲਣ ਕਾਰਨ ਪਰਿਵਾਰ ’ਚ ਖੁਸ਼ੀ ਦਾ ਮਾਹੌਲ ਹੈ। ਇਸ ਸਬੰਧੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਰੂੜੇਕੇ ਕਲਾਂ ਦਾ ਰਹਿਣ ਵਾਲਾ ਹੈ ਤੇ ਉਹ ਟ੍ਰਾਈਡੈਂਟ ਫੈਕਟਰੀ ਧੌਲਾ ’ਚ ਕੰਮ ਕਰਦਾ ਹੈ ਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ। ਉਸਨੇ ਬੀਐੱਸ ਲਾਟਰੀ ਸਟਾਲ (ਬੱਸ ਸਟੈਂਡ ਰੋਡ) ਤੋਂ ਇਕ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਦੀ ਟਿਕਟ ਖਰੀਦੀ ਸੀ। ਜਿਸ ਨੂੰ ਸਵੇਰੇ ਹੀ ਬਲਵਿੰਦਰ ਸਿੰਘ ਲਾਟਰੀ ਸਟਾਲ ਵਾਲਿਆਂ ਦਾ ਫੋਨ ਆਇਆ ਤੇ ਉਨ੍ਹਾਂ ਦੱਸਿਆ ਕਿ ਉਸਦੀ 25 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ। ਪਹਿਲਾਂ ਤਾਂ ਉਸ ਨੂੰ ਵਿਸ਼ਵਾਸ ਹੀ ਨਹੀਂ ਹੋਇਆ ਪਰ ਜਦੋਂ ਉਨ੍ਹਾਂ ਦੱਸਿਆ ਕਿ ਉਹ ਸੱਚ ਬੋਲ ਰਹੇ ਹਨ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਤੇ ਪਰਿਵਾਰ ’ਚ ਪੂਰੀ ਖੁਸ਼ੀ ਦਾ ਮਾਹੌਲ ਬਣ ਗਿਆ ਤੇ ਪਰਿਵਾਰ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਲੋੜਵੰਦ ਪਰਿਵਾਰ ਨਾਲ ਸਬੰਧਿਤ ਹੈ ਤੇ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲ ਰਿਹਾ ਹੈ। ਉਸ ਦੇ ਸਿਰ ਉੱਪਰ ਬਹੁਤ ਹੀ ਕਰਜ਼ਾ ਚੜ੍ਹਿਆ ਹੋਇਆ ਹੈ ਲਾਟਰੀ ਨਿਕਲਣ ਨਾਲ ਸਭ ਤੋਂ ਪਹਿਲਾ ਉਹ ਆਪਣੇ ਸਿਰ ਉੱਪਰ ਚੜ੍ਹਿਆ ਕਰਜ਼ਾ ਉਤਾਰਨਗੇ।