- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 9ਵੇਂ ਦਿਨ ਵੀ ਰਹੀ ਜਾਰੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਫ਼ਾਈ ਸੇਵਕ ਪੰਜਾਬ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਸ਼ੁਰੂ ਕੀਤੀ ਹੜਤਾਲ ਵੀਰਵਾਰ ਨੂੰ 9ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਜਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਤੇ ਵਿਕਰਮਜੀਤ ਵਿੱਕੀ ਆਦਿ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ। ਸਫ਼ਾਈ ਕਰਮਚਾਰੀ ਤੇ ਸਫ਼ਾਈ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ। ਜਿਸ ਕਾਰਨ ਸਫ਼ਾਈ ਕਾਮਿਆਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸਫ਼ਾਈ ਕਰਮਚਾਰੀ ਹਾਜ਼ਰ ਸਨ।