ਸੜਕ ਹਾਦਸੇ ’ਚ ਇਕ ਗੰਭੀਰ ਜ਼ਖ਼ਮੀ
ਸੜਕ ਹਾਦਸੇ ’ਚ ਇਕ ਗੰਭੀਰ ਜਖਮੀ
Publish Date: Sat, 18 Apr 2026 03:59 PM (IST)
Updated Date: Sun, 19 Apr 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਤਾਜੋ ਲਿੰਕ ਰੋਡ ’ਤੇ ਇੱਕ ਸੜਕੀ ਹਾਦਸੇ ’ਚ ਇੱਕ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਮਨਦੀਪ ਸਿੰਘ ਦਰਾਜ਼ ਆਪਣੇ ਮੋਟਰਸਾਈਕਲ ’ਤੇ ਤਪਾ ਤੋਂ ਬਾਹਰਲੀ ਅਨਾਜ ਮੰਡੀ ਜਾ ਰਿਹਾ ਸੀ। ਜਦੋਂ ਉਹ ਤਪਾ ਤਾਜੋ ਕੈਂਚੀਆਂ ਤੋਂ ਥੋੜ੍ਹੀ ਹੀ ਦੂਰ ਗਿਆ ਸੀ ਕਿ ਅਚਾਨਕ ਆਪਣੇ ਤੋਂ ਅੱਗੇ ਜਾ ਰਹੇ ਇਕ ਹੋਰ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਕਾਰਨ ਉਹ ਸੜਕ ’ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਜਦਕਿ ਦੂਸਰੇ ਮੋਟਰਸਾਈਕਲ ਸਵਾਰ ਦਾ ਬਚਾਅ ਰਿਹਾ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰ ਨੇ ਜ਼ਖ਼ਮੀ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖਿਲ ਕਰਵਾਇਆ।