ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Publish Date: Sat, 25 Apr 2026 03:59 PM (IST)
Updated Date: Sun, 26 Apr 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸ਼ੇਰਾ ਪੱਤੀ ਦੇ ਵਸਨੀਕ ਚਮਕੌਰ ਸਿੰਘ ਪੁੱਤਰ ਜੋਰਾ ਸਿੰਘ ਨੇ ਗਲ ’ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਚਮਕੌਰ ਸਿੰਘ ਕਈ ਦਿਨ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲਿਆ ਆ ਰਿਹਾ ਸੀ। ਉਸ ਦੇ ਇਕ ਭਰਾ ਤੇ ਇਕ ਭੈਣ ਹੋਰ ਹਨ। ਜਾਂਚ ਅਫ਼ਸਰ ਅਮਰਜੀਤ ਕੌਰ ਨੇ ਦੱਸਿਆ ਕਿ ਨਗਰ ਨਿਵਾਸੀਆਂ ਵੱਲੋਂ ਦੱਸੀ ਗਈ ਇਤਲਾਹ ਦੇ ਆਧਾਰ ’ਤੇ ਮੁਕੱਦਮਾ ਦਰਜ ਕਰ ਕੇ ਅਗਲੀ ਪੜਤਾਲ ਆਰੰਭ ਦਿੱਤੀ ਹੈ।