ਮਰਦਸ਼ੁਮਾਰੀ 2027 ਤਹਿਤ ਫੀਲਡ ਸਟਾਫ਼ ਦੀ ਸਿਖਲਾਈ ਜਾਰੀ : ਡੀਸੀ
ਮਰਦਸ਼ੁਮਾਰੀ 2027 ਤਹਿਤ ਫੀਲਡ ਸਟਾਫ਼ ਦੀ ਸਿਖਲਾਈ ਜਾਰੀ: ਡਿਪਟੀ ਕਮਿਸ਼ਨਰ
Publish Date: Mon, 27 Apr 2026 05:31 PM (IST)
Updated Date: Tue, 28 Apr 2026 04:07 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡੀਸੀ ਸਹਿਤ ਪ੍ਰਿੰਸੀਪਲ ਸੈਂਸਜ਼ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ ਦੀ ਅਗਵਾਈ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਮਰਦਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਸਵੈ ਗਣਨਾ ਤੇ ਹਾਊਸ ਲਿਸਟਿੰਗ ਆਉਂਦੇ ਦਿਨੀਂ ਸ਼ੁਰੂ ਹੋਣ ਵਾਲੀ ਹੈ। ਇਸ ਤਹਿਤ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਿਵੀਜ਼ਨਾਂ ’ਚ ਫੀਲਡ ਸਟਾਫ਼ ਦੀ ਟ੍ਰੇਨਿੰਗ ਜਾਰੀ ਹੈ। ਉਨ੍ਹਾਂ ਦਸਿਆ ਕਿ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ। ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੋਵੇਗੀ, ਜਿਸ ’ਚ 30 ਅਪ੍ਰੈਲ ਤੋਂ 14 ਮਈ 2026 ਤੱਕ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇੱਛੁਕ ਲੋਕ ਖੁਦ ਜਾਣਕਾਰੀ ਭਰ ਸਕਣ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ ਤੇ ਦਰਜ ਕਰ ਸਕਦੇ ਹਨ। ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਔਨਲਾਈਨ ਭਰ ਸਕਦੇ ਹੋ। ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ।