5 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
5 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
Publish Date: Sat, 02 May 2026 05:40 PM (IST)
Updated Date: Sun, 03 May 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਪਾ ਮੰਡੀ : ਯੁੱਧ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਪਾਰਟੀ ਨੇ ਮਾਤਾ ਦਾਤੀ ਰੋਡ ’ਤੇ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀਐੱਸਪੀ ਤਪਾ ਜਸਕਰਨ ਸਿੰਘ ਦੀ ਰਹਿਨੁਮਾਈ ਹੇਠ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਕੁਝ ਵਿਅਕਤੀ ਨਸ਼ੇ ਦੀ ਤਸਕਰੀ ’ਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਮਾਤਾ ਦਾਤੀ ਰੋਡ ’ਤੇ ਚੈਕਿੰਗ ਕਰ ਰਹੀ ਸੀ, ਜਿੱਥੇ ਕਿਸਾਨਾਂ ਵੱਲੋਂ ਖੇਤਾਂ ’ਚ ਪਰਾਲੀ ਨੂੰ ਅੱਗ ਲਗਾਈ ਗਈ ਸੀ। ਇਸ ਦੌਰਾਨ 2 ਵਿਅਕਤੀ ਸ਼ੱਕੀ ਹਾਲਤ ’ਚ ਬੈਠੇ ਦਿਖਾਈ ਦਿੱਤੇ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਜਦ ਜਾਂਚ ਅਧਿਕਾਰੀ ਥਾਣੇਦਾਰ ਮਨਜਿੰਦਰ ਸਿੰਘ ਨੇ ਉਨ੍ਹਾਂ ਨਾਮ-ਪਤਾ ਪੁੱਛਿਆਂ ਤਾਂ ਉਨ੍ਹਾਂ ਪਹਿਚਾਣ ਜਸਪਾਲ ਸਿੰਘ ਪੁੱਤਰ ਮੋਹਨ ਲਾਲ, ਅਜੇ ਕੁਮਾਰ ਪੁੱਤਰ ਜਗਨ ਨਾਥ ਵਾਸੀਆਨ ਬਾਜੀਗਰ ਬਸਤੀ ਤਪਾ ਦੱਸੀ। ਜਦੋਂ ਪੁਲਿਸ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਂਚ ਅਧਿਕਾਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਦੇ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਨਸ਼ਾ ਕਿੱਥੋਂ ਲਿਆ ਗਿਆ ਸੀ ਤੇ ਹੋਰ ਕੌਣ-ਕੌਣ ਇਸ ਗਿਰੋਹ ਨਾਲ ਜੁੜਿਆ ਹੋਇਆ ਹੈ।