ਮੋਟਰਾਂ ਤੋਂ ਕੇਬਲ ਤਾਰਾਂ ਚੋਰੀਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
ਮੋਟਰਾਂ ਤੋਂ ਕੇਬਲ ਤਾਰਾਂ ਚੋਰੀਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
Publish Date: Sat, 02 May 2026 05:42 PM (IST)
Updated Date: Sun, 03 May 2026 04:11 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਤੇ ਜਸਕਰਨ ਸਿੰਘ ਬਰਾੜ ਡੀਐੱਸਪੀ ਤਪਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਣਾ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਹੋਈ ਸਖ਼ਤ ਮੁਹਿੰਮ ਤਹਿਤ ਇਕ ਨੋਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਤੇ ਮੋਟਰਾਂ ਤੋਂ ਕੇਬਲ ਤਾਰਾਂ ਚੋਰੀਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ। ਇਹ ਜਾਣਕਾਰੀ ਥਾਣਾ ਸ਼ਹਿਣਾ ਦੀ ਮੁਖੀ ਮੈਡਮ ਰੈਨੂੰ ਪਰੋਚਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਬਲਦੇਵ ਸਿੰਘ ਏਐੱਸਆਈ ਵੱਲੋਂ ਖੁਸ਼ਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਿਧਾਤਾ ਰੋਡ ਸ਼ਹਿਣਾ ਨੂੰ ਬੱਸ ਸਟੈਂਡ ਤੋਂ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਵਿਰੁੱਧ ਥਾਣਾ ਸ਼ਹਿਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੈਡਮ ਰੈਨੂੰ ਪਰੋਚਾ ਨੇ ਦੱਸਿਆ ਕਿ ਸ਼ਹਿਣਾ ਖੇਤਰ ਦੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀਂ ਕਰਨ ਵਾਲੇ ਗੁਰਸੇਵਕ ਸਿੰਘ ਪੁੱਤਰ ਜੱਗਰ ਸਿੰਘ, ਰਮਨ ਸਿੰਘ ਪੁੱਤਰ ਕੁੰਦਨ ਲਾਲ ਅਤੇ ਅਨਮੋਲ ਸਿੰਘ ਉਰਫ ਮੂਸੀ ਪੁੱਤਰ ਸੇਠੀ ਸਿੰਘ ਤਿੰਨੋ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੂੰ ਕਾਬੂ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਪੁੱਛਗਿੱਛ ਜਾਰੀ ਹੈ। ਇਸ ਮੌਕੇ ਜਗਪਾਲ ਸਿੰਘ ਏਐੱਸਆਈ, ਮਹਿੰਦਰ ਸਿੰਘ ਏਐੱਸਆਈ, ਮਲਕੀਤ ਸਿੰਘ ਹੋਲਦਾਰ, ਭਰਪੂਰ ਸਿੰਘ ਹੋਲਦਾਰ, ਰੋਬਿਨ ਸਿੰਘ, ਅਮਰੀਕ ਸਿੰਘ ਹੋਲਦਾਰ ਆਦਿ ਹਾਜ਼ਰ ਸਨ।