ਔਰਤ ਤੋਂ ਪਰਸ ਖੋਹਣ ਵਾਲੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਔਰਤ ਤੋਂ ਪਰਸ ਖੋਹਣ ਵਾਲੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Mon, 04 May 2026 04:27 PM (IST)
Updated Date: Tue, 05 May 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਅਲਾਲ ਮਾਰਕੀਟ ਨਜ਼ਦੀਕ ਇਕ ਔਰਤ ਤੋਂ ਪਰਸ ਖੋਹਣ ਵਾਲੇ ਮੋਟਰਸਾਈਕਲ ਸਵਾਰ ਦੋ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੁਦੱਈ ਅਨੁਪਮ ਦਾਸ ਪਤਨੀ ਪ੍ਰਭਾਤ ਦਾਸ ਵਾਸੀ ਸੇਖਾ ਰੋਡ ਬਰਨਾਲਾ ਨੇ ਇਕ ਦਰਖ਼ਾਸਤ ਦਿੱਤੀ ਸੀ ਕਿ ਬੀਤੇ ਦਿਨੀਂ ਉਹ ਆਪਣੇ ਪਤੀ ਨਾਲ ਬਾਜ਼ਾਰ ’ਚ ਸਾਮਾਨ ਖ਼ਰੀਦਣ ਗਈ ਸੀ। ਜਦੋਂ ਉਹ ਅਲਾਲ ਮਾਰਕੀਟ ਨਜ਼ਦੀਕ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਦੋ ਨਾਮਾਲੂਮ ਵਿਅਕਤੀ ਨੇ ਉਸ ਦੇ ਹੱਥ ’ਚੋਂ ਪਰਸ ਖੋਹ ਲਿਆ। ਜਿਸ ’ਚ 12 ਹਜ਼ਾਰ ਰੁਪਏ ਦੀ ਨਕਦੀ ਸੀ ਤੇ ਮੌਕੇ ਤੋਂ ਝਪਟਮਾਰ ਫ਼ਰਾਰ ਹੋ ਗਏ। ਪੁਲਿਸ ਨੇ ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।