45 ਲੀਟਰ ਲਾਹਣ ਸਣੇ ਕਾਬੂ
45 ਲੀਟਰ ਲਾਹਣ ਸਣੇ ਇੱਕ ਕਾਬੂ
Publish Date: Fri, 15 May 2026 03:31 PM (IST)
Updated Date: Sat, 16 May 2026 04:00 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਤੇ ਐੱਸਪੀਡੀ ਅਸ਼ੋਕ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 45 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਪਿਆਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਪੋਸਟ ਆਫਿਸ ਸਦਰ ਬਾਜ਼ਾਰ ਤਪਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਅਹਿਲਦਗੀ ’ਚ ਇਤਲਾਹ ਦਿੱਤੀ ਕਿ ਜਸਪਾਲ ਸਿੰਘ ਉਰਫ ਕਾਕਾ ਪੁੱਤਰ ਬਲਦੇਵ ਸਿੰਘ ਵਾਸੀ ਆਜ਼ਾਦ ਨਗਰ ਘੁੰਨਸ ਰੋਡ ਤਪਾ ਜੋ ਆਪਣੇ ਰਿਹਾਇਸੀ ਮਕਾਨ ਦੇ ਸਾਹਮਣੇ ਪਸ਼ੂਆਂ ਵਾਲੇ ਘਰ ’ਚ ਲਾਹਣ ਪਾ ਕੇ ਤੇ ਲਾਹਣ ਨੂੰ ਕਸੀਦਕੇ ਨਾਜਾਇਜ਼ ਸ਼ਰਾਬ ਬਣਾਉਣ ਦਾ ਆਦੀ ਹੈ, ਜੇਕਰ ਦੋਸ਼ੀ ਦੇ ਘਰ ਦੇ ਸਾਹਮਣੇ ਪਸ਼ੂਆਂ ਵਾਲੇ ਘਰ ’ਚ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਦੋਸ਼ੀ ਦੇ ਘਰ ਰੇਡ ਕਰਕੇ 45 ਲੀਟਰ ਲਾਹਣ ਬਰਾਮਦ ਕਰਕੇ ਦੋਸ਼ੀ ਨੂੰ ਮੌਕੇ ’ਤੇ ਕਾਬੂ ਕੀਤਾ। ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਮੁੱਖ ਮੁਨਸ਼ੀ ਜਸਬੀਰ ਕੌਰ, ਹੌਲਦਾਰ ਗੁਰਜੀਤ ਸਿੰਘ, ਗੁਰਮੇਲ ਸਿੰਘ ਆਦਿ ਮੌਜੂ਼ਦ ਸਨ।