ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Publish Date: Mon, 18 May 2026 03:56 PM (IST)
Updated Date: Tue, 19 May 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਨਕ ਵਾਲਮੀਕਿ ਚੌਕ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਥਾਣਾ ਸਿਟੀ ਇਕ ਬਰਨਾਲਾ ਦੇ ਤਫ਼ਤੀਸੀ ਅਫ਼ਸਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਵਾਲਮੀਕਿ ਚੌਕ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਪਈ ਹੈ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜੇ ’ਚ ਲਿਆ। ਜਿਸ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੌਕੇ ’ਤੇ ਹਾਜ਼ਰ ਲੋਕਾਂ ਦਾ ਕਹਿਣਾ ਸੀ ਕਿ ਨੌਜਵਾਨ ਨੇ ਓਵਰਡੋਜ ਨਸ਼ਾ ਕੀਤਾ ਹੋਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋਈ ਹੈ।