ਡੀਸੀ ਵੱਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ
ਡਿਪਟੀ ਕਮਿਸ਼ਨਰ ਵਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ
Publish Date: Fri, 05 Dec 2025 05:16 PM (IST)
Updated Date: Sat, 06 Dec 2025 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡੀਸੀ ਸਹਿਤ ਕਮਿਸ਼ਨਰ ਨਗਰ ਨਿਗਮ ਬਰਨਾਲਾ ਟੀ ਬੈਨਿਥ ਆਈਏਐੱਸ ਵੱਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ ਕੀਤਾ ਗਿਆ ਤੇ ਸਾਰੀਆਂ ਬ੍ਰਾਂਚਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਤੇ ਸਬੰਧਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਜਿਹੜੇ ਕਰਮਚਾਰੀ ਗੈਰਹਾਜ਼ਰ ਪਾਏ ਗਏ, ਓਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੇਟ-ਲਤੀਫੀ ਅਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਜ ਸਵੇਰੇ ਪ੍ਰਾਪਰਟੀ ਟੈਕਸ, ਲਾਇਸੈਂਸ, ਜਨਮ ਮੌਤ ਦਰ, ਬਿਲਡਿੰਗ, ਵਰਕਸ ਆਦਿ ਸ਼ਖਾਵਾਂ ਦਾ ਦੌਰਾ ਕੀਤਾ ਤੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ, ਸੀਵਰੇਜ ਤੇ ਹੋਰ ਬੁਨਿਆਦੀ ਸਮੱਸਿਆਵਾਂ ਪੇਸ਼ ਨਾ ਆਉਣ ਦਿੱਤੀਆਂ ਜਾਂ ਅਤੇ ਇਨ੍ਹਾਂ ਪ੍ਰੋਜੈਕਟਾਂ ’ਤੇ ਤਰਜੀਹੀ ਆਧਾਰ ’ਤੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਸਾਰੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਕਿ ਲੋਕਾਂ ਨੂੰ ਸਮਾਂਬੱਧ ਤੇ ਸੁਚੱਜੇ ਤਰੀਕੇ ਨਾਲ ਸਹੂਲਤਾਂ ਤੇ ਸੇਵਾਵਾਂ ਦਿੱਤੀਆਂ ਜਾ ਸਕਣ।