ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਦੇਵ ਸਿੰਘ ਬਣੇ ਇਕਾਈ ਪ੍ਰਧਾਨ
ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਦੇਵ ਸਿੰਘ ਬਣੇ ਇਕਾਈ ਪ੍ਰਧਾਨ
Publish Date: Wed, 13 May 2026 04:22 PM (IST)
Updated Date: Wed, 13 May 2026 04:24 PM (IST)

- ਜਥੇਬੰਦੀ ਦਾ ਲੋਕਾਂ ’ਚ ਉਤਸਾਹ ਵਧਿਆ : ਗੰਡੇਵਾਲ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ ਸ਼ੇਰਪੁਰ : ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਹਲਕਾ ਮਹਿਲ ਕਲਾਂ ਦੇ ਬਲਾਕ ਪ੍ਰਧਾਨ ਪੂਰਨ ਸਿੰਘ ਖਾਲਸਾ ਗੰਡੇਵਾਲ ਦੀ ਪ੍ਰਧਾਨਗੀ ਹੇਠ ਟਿੱਬਾ ਵਿਖੇ ਹੋਈ। ਇਸ ਮੀਟਿੰਗ ਵਿੱਚ ਜਥੇਬੰਦੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਖਾਲਸਾ ਮਾਹਮਦਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਦੇਵ ਸਿੰਘ ਨੂੰ ਪਿੰਡ ਇਕਾਈ ਦਾ ਪ੍ਰਧਾਨ ਚੁਣਿਆ ਗਿਆ। ਜਦਕਿ ਤਰਸੇਮ ਸਿੰਘ ਨੂੰ ਖਜਾਨਚੀ ਨਿਯੁਕਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਪੂਰਨ ਸਿੰਘ ਖਾਲਸਾ ਨੇ ਕਿਹਾ ਕਿ ਸਮੇਂ ਦੀਆਂ ਹਕੂਮਤਾਂ ਨੇ ਸਾਡੇ ਹੱਸਦੇ ਵੱਸਦੇ ਪੰਜਾਬ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਦਾ ਸਕਾਰ ਬਣਾ ਕੇ ਰੱਖ ਦਿੱਤਾ ਹੈ। ਕਿਉਂਕਿ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਅੱਜ ਨੌਜਵਾਨ ਪੀੜੀ ਆਪਣੇ ਹੱਕਾਂ ਲਈ ਜਾਗਰੂਕ ਹੋ ਸਕੇ। ਜੇਕਰ ਕੋਈ ਨੌਜਵਾਨ ਪੰਜਾਬ ਦੇ ਭਲੇ ਅਤੇ ਹੱਕਾਂ ਤੇ ਹਿੱਤਾਂ ਦੀ ਗੱਲ ਕਰਦਾ ਹੈ ਤਾਂ ਉਸ ਨੂੰ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਵਾਂਗ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਪੰਜਾਬ ਅੰਦਰ ਜਿੱਥੇ ਨਸ਼ਿਆਂ ਨੇ ਨੌਜਵਾਨੀ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ ਉੱਥੇ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਰਗੀਆਂ ਅਲਾਮਤਾਂ ਸੂਬੇ ਨੂੰ ਘੁਣ ਵਾਂਗੂੰ ਖਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਸ਼ੁਰੂ ਤੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ ਪ੍ਰੇਰਨਾ ਸਦਕਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਅਤੇ ਵੱਡੀ ਗਿਣਤੀ ਵਿੱਚ ਨਵੀਂ ਪੀੜ੍ਹੀ ਨੂੰ ਗੁਰਸਿੱਖੀ ਨਾਲ ਜੋੜਨ ਵਰਗੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਅੰਦਰ ਸੂਬੇ ਦੇ ਮਿਹਨਤ ਲੋਕ ਇਹਨਾਂ ਰਵਾਇਤੀ ਪਾਰਟੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਉਹ ਅਕਾਲੀ ਦਲ ਵਾਰਸ ਪੰਜਾਬ ਦੀ ਸੂਬੇ ਅੰਦਰ ਸਰਕਾਰ ਬਣਾਉਣ ਲਈ ਪੱਬਾ ਪਰ ਹਨ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਅੰਦਰ ਜਥੇਬੰਦੀ ਦੀ ਲਹਿਰ ਮਜਬੂਤ ਹੋ ਰਹੀ ਹੈ ਅਤੇ 2027 ਅੰਦਰ ਪੰਜਾਬ ਦੇ ਬਹਾਦਰ ਲੋਕ ਭਾਈ ਅੰਮ੍ਰਿਤ ਪਾਲ ਨੂੰ ਮੁੱਖ ਮੰਤਰੀ ਦੇਖਣ ਲਈ ਉਤਾਵਲੇ ਹਨ। ਇਸ ਮੌਕੇ ਰਾਜਵਿੰਦਰ ਸਿੰਘ ਟਿੱਬਾ, ਜਿੰਦਰ ਸਿੰਘ, ਬੇਅੰਤ ਸਿੰਘ, ਅਮਨਦੀਪ ਸਿੰਘ,ਦੀਪ ਸਿੰਘ ਗੰਡੇਵਾਲ ਆਦਿ ਹਾਜ਼ਰ ਸਨ।