ਨਾਜਾਇਜ਼ ਅਸਲੇ ਸਮੇਤ ਦੋ ਵਿਅਕਤੀ ਕਾਬੂ
ਧਨੌਲਾ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਦੋ ਵਿਅਕਤੀ ਕੀਤੇ ਕਾਬੂ
Publish Date: Wed, 21 Jan 2026 05:17 PM (IST)
Updated Date: Wed, 21 Jan 2026 05:18 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਧਨੌਲਾ : ਥਾਣਾ ਧਨੌਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹੌਲਦਾਰ ਜਸਪਾਲ ਸਿੰਘ ਨੇ ਆਪਣੀ ਪੁਲਿਸ ਟੀਮ ਸਮੇਤ ਗੁਰਦੁਆਰਾ ਨੱਥਾ ਸਿੰਘ ਰੋਡ ਤੋਂ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ਤੇ ਅਵਤਾਰ ਸਿੰਘ ਵਾਸੀ ਢੱਡਰੀਆਂ ਨੂੰ ਗ੍ਰਿਫਤਾਰ ਕੀਤਾ। ਤਲਾਸ਼ੀ ਲੈਣ ‘ਤੇ ਉਸ ਕੋਲੋਂ ਇੱਕ 12 ਬੋਰ ਦੇਸੀ ਕੱਟਾ ਤੇ ਇੱਕ ਜਿੰਦਾ ਕਾਰਤੂਸ ਮਿਲਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਵਤਾਰ ਸਿੰਘ ਨੂੰ ਅਦਾਲਤ ’ਚ ਪੇਸ਼ ਕਰਨ ਤੇ ਦੋ ਦਿਨਾਂ ਦਾ ਰਿਮਾਂਡ ਲਿਆ ਗਿਆ। ਇਸ ਦੌਰਾਨ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਇਕ ਹੋਰ ਸਾਥੀ ਬਲਕਾਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਲਿਆ, ਜਿਸ ਕੋਲੋਂ ਇੱਕ 12 ਬੋਰ ਦੇਸੀ ਕੱਟਾ ਬਰਾਮਦ ਕੀਤਾ ਗਿਆ। ਜਿਸ ਦੌਰਾਨ ਦੋਵੇਂ ਦੋਸ਼ੀਆਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਪੁਲਿਸ ਮੁਤਾਬਿਕ ਨਾਜਾਇਜ਼ ਅਸਲੇ ਖ਼ਿਲਾਫ਼ ਮੁਹਿੰਮ ਅੱਗੇ ਵੀ ਸਖ਼ਤੀ ਨਾਲ ਚੱਲਦੀ ਰਹੇਗੀ।