ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੰਪੇਨ ਸਹਾਇਤਾ ਭੈਣ ਦੀ ਸ਼ੁਰੂਆਤ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਕੰਪੇਨ ਸਹਾਇਤਾ ਭੈਣ ਦੀ ਸ਼ੁਰੂਆਤ
Publish Date: Wed, 03 Dec 2025 06:32 PM (IST)
Updated Date: Wed, 03 Dec 2025 06:35 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੰਸ਼ੂਲ ਬੇਰੀ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਜ਼ੁਰਮ ਪੀੜਤ ਨਾਬਾਲਗ ਬੱਚਿਆਂ ਤੇ ਔਰਤਾਂ ਦੀ ਸਹਾਇਤਾ ਲਈ ਇੱਕ ਕੈਂਪੇਨ ਸਹਾਇਤਾ ਭੈਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦਾ ਨੁਮਾਇੰਦਾ ਜ਼ੁਰਮ ਪੀੜਤ ਨੂੰ ਮਿਲੇਗਾ ਤੇ ਨਿਯਮਾਂ ਮੁਤਾਬਿਕ ਬਣਦੀ ਹਰ ਸੰਭਵ ਮਦਦ ਕਰੇਗਾ। ਇਸ ਕੈਂਪੇਨ ਤਹਿਤ ਮਦਨ ਲਾਲ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਾਰੇ ਪੁਲਿਸ ਸਟੇਸ਼ਨਾਂ ਦੇ ਸਟੇਸ਼ਨ ਹਾਊਸ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਨਾਬਾਲਗ ਬੱਚਿਆਂ ਤੇ ਔਰਤਾਂ ਖ਼ਿਲਾਫ਼ ਜੇਕਰ ਕੋਈ ਜੁਰਮ ਹੁੰਦਾ ਹੈ ਤਾਂ ਉਹ ਇਸ ਦੀ ਸੂਚਨਾ ਤੁਰੰਤ ਉਕਤ ਕੈਂਪੇਨ ਲਈ ਨਿਯੁਕਤ ਕੀਤੇ ਗਏ। ਕੋਆਰਡੀਨੇਟਰ ਲਵਲੀਨ ਕੌਰ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ, ਬਰਨਾਲਾ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦਾ ਨੁਮਾਇੰਦਾ ਨਿਯੁਕਤ ਕੀਤਾ ਜਾ ਸਕੇ ਅਤੇ ਸੰਭਵ ਮਦਦ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮਾਣਯੋਗ ਜੱਜ ਸਾਹਿਬ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਟੋਲ ਫ੍ਰੀ ਨੰਬਰ 15100 ’ਤੇ ਸਪੰਰਕ ਕੀਤਾ ਜਾ ਸਕਦਾ ਹੈ।