ਜ਼ਿਲ੍ਹਾ ਟ੍ਰੈਫਿਕ ਇੰਚਾਰਜ ਨੇ ਸਕੂਲੀ ਬੱਸਾਂ ’ਤੇ ਕੱਸਿਆ ਸ਼ਿਕੰਜਾ
ਜ਼ਿਲ੍ਹਾ ਟਰੈਫਿਕ ਇੰਚਾਰਜ ਨੇ ਸਕੂਲੀ ਬੱਸਾਂ ਤੇ ਕਸਿਆਂ ਸ਼ਿਕੰਜਾ
Publish Date: Wed, 20 May 2026 04:44 PM (IST)
Updated Date: Wed, 20 May 2026 04:46 PM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ ਸ਼ੇਰਪੁਰ : ਕਸ਼ਬਾ ਸ਼ੇਰਪੁਰ ਦੇ ਕਾਤਰੋਂ ਚੌਕ ਵਿੱਚ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਨਾਕੇਬੰਦੀ ਕਰ ਕੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਚਾਲਾਨ ਕੱਟੇ ਉੱਥੇ ਹੀ ਕੁਝ ਨੂੰ ਹਦਾਇਤਾਂ ਦੇ ਕੇ ਛੱਡਿਆ ਗਿਆ। ਟ੍ਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਨੂੰ ਲੰਮੇ ਸਮੇਂ ਤੋਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਸਕੂਲਾਂ ਵੱਲੋਂ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਿਸ ਕਰ ਕੇ ਅੱਜ ਵਿਸ਼ੇਸ਼ ਤੌਰ ’ਤੇ ਨਾਕੇਬੰਦੀ ਕਰ ਕੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਉੱਥੇ ਹੀ ਅਧੂਰੇ ਕਾਗਜ਼ ਵਾਲੇ ਵਾਹਨਾਂ ਦੇ ਚਾਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਕਸਬੇ ਅੰਦਰ ਦੋ ਦਰਜਨ ਦੇ ਕਰੀਬ ਵਾਹਨਾਂ ਦੇ ਚਾਲਾਨ ਕੱਟੇ ਹਨ ਅਤੇ ਕੁਝ ਵਾਹਨ ਚਾਲਕਾਂ ਨੂੰ ਵਾਰਨਿੰਗ ਦੇਕੇ ਛੱਡਿਆ ਗਿਆ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਬੱਚਿਆਂ ਨੂੰ ਵ੍ਹੀਕਲ ਨਾ ਦੇਣ ਅਤੇ ਵ੍ਹੀਕਲਾਂ ਦੇ ਕਾਗਜ਼ਾਤ ਪੂਰੇ ਰੱਖਣ। ਇਸ ਮੌਕੇ ਏਐੱਸਆਈ ਬਲਵਿੰਦਰ ਸਿੰਘ, ਏਐੱਸਆਈ ਰਾਮ ਪ੍ਰਤਾਪ ਸਿੰਘ ਤੋਂ ਇਲਾਵਾ ਐਜੂਕੇਸ਼ਨ ਸਟਾਫ ਮੌਜੂਦ ਸਨ।