ਦੀਵਾਲੀ ਸਰਬ ਸਾਂਝਾ ਤੇ ਕੌਮੀ ਤਿਉਹਾਰ: ਸਤਵੰਤ ਦਾਨੀ
ਦੀਵਾਲੀ ਸਰਬ ਸਾਂਝਾ ਅਤੇ ਕੌਮੀ ਤਿਉਹਾਰ: ਸਤਵੰਤ ਦਾਨੀ
Publish Date: Sat, 18 Oct 2025 04:09 PM (IST)
Updated Date: Sun, 19 Oct 2025 04:02 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸੈਕਰਡ ਹਾਰਟ ਗਰੁੱਪ ਆਫ ਇੰਸਟੀਚਿਊਟ ਬਰਨਾਲਾ ਦੇ ਚੇਅਰਮੈਨ ਸਤਵੰਤ ਦਾਨੀ, ਵਾਈਸ ਚੇਅਰਮੈਨ ਤਨਵੀਰ ਸਿੰਘ ਦਾਨੀ ਅਤੇ ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਮਾਨਾ ਪਿੰਡੀ ਧਨੌਲਾ ਰੋਡ ਬਰਨਾਲਾ ਦੇ ਪ੍ਰਿੰਸੀਪਲ ਮੈਡਮ ਆਸ਼ਾ ਨੇ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ। ਸੈਕਰਡ ਹਾਰਟ ਗਰੁੱਪ ਆਫ ਇੰਸਟੀਚਿਊਟ ਬਰਨਾਲਾ ਦੇ ਚੇਅਰਮੈਨ ਸਤਵੰਤ ਦਾਨੀ ਨੇ ਪੰਜਾਬ ਦੇ ਸਮੁੱਚੇ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਦਾ ਤਿਉਹਾਰ ਇੱਕ ਸਰਬ ਸਾਂਝਾ ਅਤੇ ਕੌਮੀ ਤਿਉਹਾਰ ਮੰਨਿਆ ਜਾਂਦਾ ਹੈ l ਇਸ ਲਈ ਦੀਵਾਲੀ ਦਾ ਤਿਉਹਾਰ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਬੜੀ ਹੀ ਸ਼ਰਧਾ ਦੇ ਨਾਲ ਮਨਾਉਣਾ ਚਾਹੀਦਾ ਹੈ l ਉਨਾ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਰੌਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਤਿਉਹਾਰ ਤੇ ਅਸੀਂ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਖਤਮ ਕਰਨ ਦਾ ਪ੍ਰਣ ਵੀ ਕਰਦੇ ਹਾਂ l ਇਸ ਵਾਰ ਵੱਧ ਤੋਂ ਵੱਧ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਈ ਜਾਵੇ : ਤਨਵੀਰ ਦਾਨੀ ਸੈਕਰਡ ਹਾਰਟ ਗਰੁੱਪ ਆਫ ਇੰਸਟੀਚਿਊਟ ਬਰਨਾਲਾ ਦੇ ਵਾਈਸ ਚੇਅਰਮੈਨ ਤਨਵੀਰ ਸਿੰਘ ਦਾਨੀ ਨੇ ਇਸ ਵਾਰ ਲੋਕਾਂ ਨੂੰ ਦੀਵਾਲੀ ਮੌਕੇ ਵੱਧ ਤੋਂ ਵੱਧ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ l ਉਨਾਂ ਕਿਹਾ ਕਿ ਦੀਵਾਲੀ ਸਾਰੇ ਹੀ ਲੋਕਾਂ ਦਾ ਹਰਮਨ ਪਿਆਰਾ ਤਿਉਹਾਰ ਮੰਨਿਆ ਜਾਂਦਾ ਹੈ। ਇਸ ਲਈ ਹਰ ਧਰਮ ਅਤੇ ਹਰ ਵਰਗ ਦੇ ਲੋਕ ਇਸ ਤਿਉਹਾਰ ਨੂੰ ਰਲ ਮਿਲ ਕੇ ਬੜੀ ਹੀ ਸ਼ਰਧਾ ਦੇ ਨਾਲ ਮਨਾਉਂਦੇ ਹਨ। ਤਨਵੀਰ ਦਾਨੀ ਜੋ ਕਿ ਵਾਤਾਵਰਨ ਪ੍ਰੇਮੀ ਵੀ ਹਨ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਦੀ ਸਮੱਸਿਆ ਦਿਨ ਪ੍ਰਤੀ ਦਿਨ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਇਸ ਲਈ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਦੀਵਾਲੀ ਸਾਰੇ ਧਰਮਾਂ ਦੇ ਲੋਕ ਮਿਲਕੇ ਮਨਾਉਂਦੇ ਹਨ : ਪ੍ਰਿੰਸੀਪਲ ਮੈਡਮ ਆਸ਼ਾ ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਮਾਨਾ ਪਿੰਡੀ ਧਨੌਲਾ ਰੋਡ ਬਰਨਾਲਾ ਦੇ ਪ੍ਰਿੰਸੀਪਲ ਮੈਡਮ ਆਸ਼ਾ ਨੇ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਰੇ ਹੀ ਧਰਮਾਂ ਦੇ ਲੋਕ ਇਸ ਤਿਉਹਾਰ ਨੂੰ ਰਲ ਮਿਲ ਕੇ ਮਨਾਉਂਦੇ ਹਨ। ਇਸ ਲਈ ਇਸ ਤਿਉਹਾਰ ਨੂੰ ਕੌਮੀ ਤਿਉਹਾਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਹਨੇਰੇ ਉੱਤੇ ਰੌਸ਼ਨੀ ਅਤੇ ਬੁਰਾਈ ਉੱਤੇ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਮੌਕੇ ਲੋਕ ਆਪਣੇ ਘਰਾਂ ਦੁਕਾਨਾਂ ਅਤੇ ਦਫਤਰਾਂ ਨੂੰ ਚੰਗੀ ਤਰ੍ਹਾਂ ਸਜਾਉਂਦੇ ਹਨ l ਇੱਕ ਦੂਜੇ ਨੂੰ ਤੋਹਫੇ ਅਦਾਨ ਪ੍ਰਦਾਨ ਕਰਦੇ ਹਨ।