ਨਸ਼ੇ ਦੀ ਦੈਂਤ ਨੇ ਨਿਗਲਿਆ ਇਕ ਹੋਰ ਨੌਜਵਾਨ ! ਬਰਨਾਲਾ ਦੇ ਵਾਲਮੀਕੀ ਚੌਂਕ ਕੋਲੋਂ ਮਿਲੀ ਮ੍ਰਿਤਕ ਦੇਹ
ਸਥਾਨਕ ਵਾਲਮਿਕੀ ਚੌਂਕ ਨਜ਼ਦੀਕ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਥਾਣਾ ਸਿਟੀ ਇੱਕ ਬਰਨਾਲਾ ਦੇ ਤਫ਼ਤੀਸੀ ਅਫ਼ਸਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਵਾਲਮਿਕੀ ਚੌਂਕ ਨਜ਼ਦੀਕ ਇੱਕ ਵਿਅਕਤੀ ਦੀ ਲਾਸ਼ ਪਈ ਹੈ।
Publish Date: Mon, 18 May 2026 03:28 PM (IST)
Updated Date: Mon, 18 May 2026 03:33 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਵਾਲਮਿਕੀ ਚੌਂਕ ਨਜ਼ਦੀਕ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਥਾਣਾ ਸਿਟੀ ਇੱਕ ਬਰਨਾਲਾ ਦੇ ਤਫ਼ਤੀਸੀ ਅਫ਼ਸਰ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਵਾਲਮਿਕੀ ਚੌਂਕ ਨਜ਼ਦੀਕ ਇੱਕ ਵਿਅਕਤੀ ਦੀ ਲਾਸ਼ ਪਈ ਹੈ।
ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜੇ ’ਚ ਲਿਆ। ਜਿਸ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੌਕੇ ’ਤੇ ਹਾਜ਼ਰ ਲੋਕਾਂ ਵਲੋਂ ਨੋਜਵਾਨ ਵਲੋਂ ਓਵਰਡੋਜ ਨਸ਼ਾ ਕੀਤਾ ਹੋਇਆ ਸੀ। ਜਿਸ ਕਾਰਨ ਉਸ ਦੀ ਮੋਤ ਹੋਈ ਦੱਸੀ ਜਾ ਰਹੀ ਹੈ।