4,50,688 ਟਨ ਫ਼ਸਲ ਦੀ ਆਮਦ : ਡੀਸੀ
ਜ਼ਿਲ੍ਹੇ ਦੀਆਂ ਮੰਡੀਆਂ ’ਚ 4,50,688 ਮੀਟ੍ਰਿਕ ਟਨ ਫ਼ਸਲ ਦੀ ਆਮਦ : ਡਿਪਟੀ ਕਮਿਸ਼ਨਰ
Publish Date: Mon, 04 May 2026 04:29 PM (IST)
Updated Date: Tue, 05 May 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਣਕ ਦੀ ਖ਼ਰੀਦ ਅੰਤਿਮ ਪੜਾਅ ਤੇ ਹੈ। ਉਨ੍ਹਾਂ ਦੱਸਿਆ ਕਿ 3 ਮਈ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ’ਚ ਕੁੱਲ 4,50,688 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ, ਜਿਸ ’ਚੋਂ ਸਾਰੀ 4,50,688 ਮੀਟ੍ਰਿਕ ਟਨ ਫ਼ਸਲ ਖ਼ਰੀਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 1,51,255, ਮਾਰਕਫੈੱਡ ਵਲੋਂ 1,26,083, ਪਨਸਪ ਵਲੋਂ 1,15,650, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 57,645 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦੀ ਕਣਕ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਅਤੇ ਕੱਲ ਸ਼ਾਮ ਤਕ 1131 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 70 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।