ਭਾਈ ਵੀਰ ਸਿੰਘ ਦੇ ਜਨਮ ਦਿਨ ’ਤੇ ਵਿੱਦਿਅਕ ਸੈਮੀਨਾਰ 5 ਨੂੰ
ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਤੇ ਵਿੱਦਿਅਕ ਸੈਮੀਨਾਰ 5 ਨੂੰ
Publish Date: Wed, 03 Dec 2025 06:23 PM (IST)
Updated Date: Wed, 03 Dec 2025 06:23 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਡਾਕਟਰ ਭਾਈ ਵੀਰ ਸਿੰਘ ਦੇ ਜਨਮ ਦਿਨ ਮੌਕੇ ਵਿਸ਼ੇਸ਼ ਵਿੱਦਿਅਕ ਸੈਮੀਨਾਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ 5 ਦਸੰਬਰ ਨੂੰ ਸਵੇਰੇ 11 ਵਜੇ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਪਿੰਡ ਬਹਾਦਰਪੁਰ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜ਼ਰ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਅਜਮੇਰ ਸਿੰਘ ਜ਼ੋਨਲ ਸਕੱਤਰ ਦੇ ਨਾਲ ਸਕੂਲ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਅਤੇ ਅਮਨਦੀਪ ਕੌਰ ਅਧਿਆਪਕ ਇੰਚਾਰਜ ਨਾਲ ਹੋਈ ਮੀਟਿੰਗ ਵਿੱਚ ਸੈਮੀਨਾਰ ਦੇ ਪ੍ਰਬੰਧਾਂ ਸਬੰਧੀ ਗੱਲਬਾਤ ਹੋਈ। ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਡਾ. ਪ੍ਰੋ ਹਰਮਿੰਦਰ ਸਿੰਘ ਮੱਖਣ ਪੰਜਾਬੀ ਵਿਭਾਗ ਸਰਕਾਰੀ ਰਣਬੀਰ ਕਾਲਜ ਸੰਗਰੂਰ ਮੁੱਖ ਬੁਲਾਰੇ ਹੋਣਗੇ। ਉਨ੍ਹਾਂ ਨਾਲ ਗਿਆਨ ਸਿੰਘ ਭਵਾਨੀਗੜ ਸੇਵਾਮੁਕਤ ਬਲਾਕ ਸਿੱਖਿਆ ਅਫ਼ਸਰ ਵਿਸ਼ੇਸ਼ ਮਹਿਮਾਨ ਹੋਣਗੇ। ਸੈਮੀਨਾਰ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਕਰਨਗੇ। ਕੁਲਵੰਤ ਸਿੰਘ ਨਾਗਰੀ ਜ਼ੋਨ ਪ੍ਰਧਾਨ, ਲਾਭ ਸਿੰਘ ਐਡੀਸ਼ਨਲ ਚੀਫ਼ ਆਰਗੇਨਾਈਜ਼ਰ, ਗੁਰਮੇਲ ਸਿੰਘ ਵਿੱਤ ਸਕੱਤਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ ਸੰਗਰੂਰ, ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ ਯੁਨਿਟ, ਪ੍ਰੋ. ਹਰਵਿੰਦਰ ਕੌਰ, ਅਮਨਦੀਪ ਕੌਰ ਐਡੀਸ਼ਨਲ ਜੋ਼ਨਲ ਸਕੱਤਰ ਇਸਤਰੀ ਕੌਂਸਲ ਆਦਿ ਤੇ ਆਧਾਰਿਤ ਪ੍ਰਬੰਧਕੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।