ਚੋਣਾਂ ਦਾ ਜਾਇਜ਼ਾ: ਜ਼ਿਲ੍ਹਾ ਚੋਣਕਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਕੀਤਾ ਦੌਰਾ; ਪ੍ਰਸ਼ਾਸਨ ਦੇ ਪ੍ਰਬੰਧਾਂ 'ਤੇ ਪ੍ਰਗਟਾਈ ਸੰਤੁਸ਼ਟੀ
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026 ਲਈ ਵੋਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ। ਉਨ੍ਹਾਂ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਧਨੌਲਾ, ਨਗਰ ਕੌਂਸਲ ਭਦੌੜ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਵੋਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਹਾ ਕਿ ਵੋਟਰ ਗਰਮੀ ਦੇ ਬਾਵਜੂਦ ਉਤਸ਼ਾਹ ਨਾਲ ਵੋਟਾਂ ਪਾ ਰਹੇ ਹਨ ਅਤੇ ਵੋਟਰਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਵਜੇ ਤੱਕ ਨਗਰ ਨਿਗਮ ਬਰਨਾਲਾ ਲਈ 35.60%,
Publish Date: Tue, 26 May 2026 01:46 PM (IST)
Updated Date: Tue, 26 May 2026 01:47 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026 ਲਈ ਵੋਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ। ਉਨ੍ਹਾਂ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਧਨੌਲਾ, ਨਗਰ ਕੌਂਸਲ ਭਦੌੜ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਵੋਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਹਾ ਕਿ ਵੋਟਰ ਗਰਮੀ ਦੇ ਬਾਵਜੂਦ ਉਤਸ਼ਾਹ ਨਾਲ ਵੋਟਾਂ ਪਾ ਰਹੇ ਹਨ ਅਤੇ ਵੋਟਰਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਵਜੇ ਤੱਕ ਨਗਰ ਨਿਗਮ ਬਰਨਾਲਾ ਲਈ 35.60%, ਨਗਰ ਕੌਂਸਲ ਤਪਾ 36.54 %, ਨਗਰ ਕੌਂਸਲ ਭਦੌੜ 41.95 %, ਨਗਰ ਕੌਂਸਲ ਧਨੌਲਾ ਲਈ 36.96% ਫੀਸਦੀ ਵੋਟਿੰਗ ਹੋਈ। ਉਨ੍ਹਾਂ ਕਿਹਾ ਕਿ ਵੋਟਾਂ ਦਾ ਸਮਾਂ ਸ਼ਾਮ 5 ਵਜੇ ਤੱਕ ਹੈ।
ਇਸੇ ਤਰ੍ਹਾਂ ਰਿਟਰਨਿੰਗ ਅਫ਼ਸਰ ਬਰਨਾਲਾ ਵਿਵੇਕ ਮੋਦੀ ਆਈਏਐੱਸ, ਰਿਟਰਨਿੰਗ ਅਫ਼ਸਰ ਤਪਾ ਆਯੂਸ਼ ਗੋਇਲ ਆਈਏਐੱਸ, ਰਿਟਰਨਿੰਗ ਅਫ਼ਸਰ ਧਨੌਲਾ ਅਜੀਤਪਾਲ ਸਿੰਘ ਚਹਿਲ ਪੀਸੀਐੱਸ ਤੇ ਰਿਟਰਨਿੰਗ ਅਫ਼ਸਰ ਭਦੌੜ ਕ੍ਰਿਤਿਕਾ ਗੋਇਲ ਆਈਏਐਸ ਵੱਲੋਂ ਵੀ ਆਪਣੇ ਅਧੀਨ ਪੈਂਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ ਅਤੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ ਗਿਆ। ਰਿਟਰਨਿੰਗ ਅਫ਼ਸਰ ਮੋਦੀ ਨੇ ਕਿਹਾ ਕਿ ਗਰਮੀ ਅਤੇ ਧੁੱਪ ਦੇ ਬਾਵਜੂਦ ਲੋਕਾਂ ’ਚ ਵੋਟ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਵੇਰ ਤੋਂ ਹੀ ਵੋਟਰ ਵੱਡੀ ਗਿਣਤੀ ’ਚ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ।
ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਵਲੋਂ ਚੋਣ ਅਮਲ ਦਾ ਜਾਇਜ਼ਾ
ਨਗਰ ਨਿਗਮ/ਨਗਰ ਕੌਂਸਲ ਚੋਣਾਂ 2026 ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਬਰਨਾਲਾ ਲਈ ਚੋਣ ਆਬਜ਼ਰਵਰ ਨਿਯੁਕਤ ਪਰਨੀਤ ਸ਼ੇਰਗਿੱਲ ਆਈਏਐੱਸ ਵਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਬੂਥਾਂ ਦਾ ਦੌਰਾ ਕਰਕੇ ਚੋਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਪ੍ਰਕਿਰਿਆ ਜਾਰੀ ਹੈ।