ਮੰਡੀਆਂ ’ਚ 3,19,276 ਟਨ ਫ਼ਸਲ ਦੀ ਆਮਦ
ਮੰਡੀਆਂ ’ਚ 3.19.276 ਮੀਟ੍ਰਿਕ ਟਨ ਫ਼ਸਲ ਦੀ ਆਮਦ, 2,83,416 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ
Publish Date: Sat, 25 Apr 2026 05:39 PM (IST)
Updated Date: Sun, 26 Apr 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡੀਸੀ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਤੇ 45 ਆਰਜ਼ੀ ਖ਼ਰੀਦ ਕੇਂਦਰਾਂ ’ਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 23 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ’ਚ ਕੁੱਲ 3,19,276 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ। ਇਸ ਵਿਚੋਂ ਹੁਣ ਤਕ ਕੁੱਲ 2,83,416 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਪਨਗ੍ਰੇਨ ਵੱਲੋਂ 105206, ਮਾਰਕਫੈੱਡ ਵੱਲੋਂ 71465, ਪਨਸਪ ਵੱਲੋਂ 69542, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 37,203 ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦੀ ਕਣਕ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਤੇ ਕੱਲ੍ਹ ਸ਼ਾਮ ਤਕ 615 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਵੀ ਜਾਰੀ ਹੈ। ਬਰਦਾਨਾ ਲੋੜੀਂਦੀ ਮਾਤਰਾ ਵਿਚ ਉਪਲਭਧ ਹੈ। ਡੀਸੀ ਨੇ ਕਿਹਾ ਕਿ ਸਬੰਧਤ ਅਧਿਆਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸੁੱਕੀ ਫ਼ਸਲ ਮੰਡੀਆਂ ਵਿਚ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਨਾਲੋ ਨਾਲ ਕੀਤੀ ਜਾ ਸਕੇ।