ਅੱਖਾਂ ਤੇ ਦੰਦਾਂ ਦਾ ਕੈਂਪ ਲਾਇਆ
ਗੁਰੂ ਗੋਬਿੰਦ ਸਿੰਘ ਕਾਲਜ ’ਚ ਅੱਖਾਂ ਅਤੇ ਦੰਦਾਂ ਦਾ ਕੈਂਪ ਆਯੋਜਿਤ
Publish Date: Wed, 25 Mar 2026 04:23 PM (IST)
Updated Date: Wed, 25 Mar 2026 04:26 PM (IST)

ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵੱਲੋਂ ਵਿਦਿਆਰਥੀਆਂ ਅਤੇ ਸਥਾਨਕ ਨਿਵਾਸੀਆਂ ਦੀ ਸਿਹਤ ਸੰਭਾਲ ਲਈ ਇੱਕ ਵਿਸ਼ਾਲ ਮੁਫ਼ਤ ਕੈਂਪ ਲਾਇਆ ਗਿਆ। ਜਿਸ ਵਿੱਚ ਅੱਖਾਂ ਅਤੇ ਦੰਦਾਂ ਦੀ ਜਾਂਚ ਕੀਤੀ ਗਈ। ਇਸ ਕੈਂਪ ਵਿੱਚ ਅੱਖਾਂ ਦੇ ਵਿਸ਼ੇਸ਼ ਮਾਹਿਰ ਡਾ. ਸੰਦੀਪ ਕੁਮਾਰ ਤਮੰਨਾ ਹਸਪਤਾਲ ਮੂਨਕ ਅਤੇ ਡਾ. ਰਾਹੁਲ ਮਿੱਤਲ ਮਹਿੰਦਰਾ ਹਸਪਤਾਲ ਲਹਿਰਾਗਾਗਾ, ਦੰਦਾਂ ਦੇ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਕੈਂਪ ਦੌਰਾਨ ਅੱਖਾਂ ਦੀ ਪੂਰੀ ਜਾਂਚ ਕੀਤੀ ਗਈ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਚਸ਼ਮੇ ਵੰਡੇ ਗਏ। ਦੰਦਾਂ ਦੇ ਡਾਕਟਰਾਂ ਨੇ ਮਰੀਜ਼ਾਂ ਨੂੰ ਦੰਦਾਂ ਦੀ ਸਫ਼ਾਈ, ਖੁਰਾਕ ਅਤੇ ਸੰਭਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਈ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਕਾਲਜ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਕਿਹਾ ਕਿ ਸਿਹਤ ਸੇਵਾਵਾਂ ਤੱਕ ਪਹੁੰਚ ਹਰ ਵਿਅਕਤੀ ਦਾ ਅਧਿਕਾਰ ਹੈ ਅਤੇ ਕਾਲਜ ਵੱਲੋਂ ਅਜਿਹੇ ਕੈਂਪ ਲਾਉਣਾ ਸਮਾਜਿਕ ਜ਼ਿੰਮੇਵਾਰੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਰ ਸਿਹਤ ਕੈਂਪ, ਜਿਵੇਂ ਕਿ ਖੂਨ ਜਾਂਚ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਲਈ ਵੀ ਆਯੋਜਿਤ ਕੀਤੇ ਜਾਣਗੇ। ਅੱਜ ਦਾ ਇਹ ਕੈਂਪ ਨਾਂ ਸਿਰਫ਼ ਵਿਦਿਆਰਥੀਆਂ ਲਈ, ਸਗੋਂ ਪੂਰੇ ਇਲਾਕੇ ਦੇ ਲੋਕਾਂ ਲਈ ਸਿਹਤ ਜਾਗਰੂਕਤਾ ਦਾ ਮਹੱਤਵਪੂਰਨ ਸਾਧਨ ਸਾਬਤ ਹੋਇਆ। ਗੁਰੂ ਗੋਬਿੰਦ ਸਿੰਘ ਕਾਲਜ ਵੱਲੋਂ ਕੀਤੀ ਇਹ ਪਹਿਲ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵੱਲ ਇੱਕ ਵੱਡਾ ਕਦਮ ਹੈ।